ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (1st August, 2023)

Rajneet Kaur
3 Min Read

ਮੰਗਲਵਾਰ,

17 ਸਾਵਣ (ਸੰਮਤ 555 ਨਾਨਕਸ਼ਾਹੀ)

1 ਅਗਸਤ, 2023 

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥(ਅੰਗ: 619)

- Advertisement -

ਪੰਜਾਬੀ ਵਿਆਖਿਆ:

 ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

English Translation:
SORAT’H, FIFTH MEHL:
He did not take my accounts into account; such is His forgiving nature.
He gave me His hand, and saved me and made me His own; forever and
ever, I enjoy His Love. || 1 || The True Lord and Master is forever
merciful and forgiving. My Perfect Guru has bound me to Him, and
now, I am in absolute ecstasy. || Pause || The One who fashioned the
body and placed the soul within, who gives you clothing and
nourishment — He Himself preserves the honor of His slaves. Nanak is
forever a sacrifice to Him. || 2 || 16 || 44 ||
Tuesday, 17th Saawan (Samvat 555 Nanakshahi) 1st August 2023 (Page: 619)

Share this Article
Leave a comment