ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (20th September , 2023)

Rajneet Kaur
3 Min Read

ਬੁੱਧਵਾਰ,

4 ਅੱਸੂ (ਸੰਮਤ 555 ਨਾਨਕਸ਼ਾਹੀ)

20 ਸਤੰਬਰ, 2023 

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥(ਅੰਗ: 711)

- Advertisement -

ਪੰਜਾਬੀ ਵਿਆਖਿਆ :

ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

English Translation:
TODEE, FIFTH MEHL:
Forgetting the Lord, one is ruined forever. How can anyone be
deceived, who has Your Support, O Lord? || Pause || Without
meditating in remembrance on the Lord, life is like a burning fire,
even if one lives long, like a snake. One may rule over the nine
regions of the earth, but in the end, he shall have to depart, losing
the game of life. || 1 || He alone sings the Glorious Praises of the
Lord, the treasure of virtue, upon whom the Lord showers His
Grace. He is at peace, and his birth is blessed; Nanak is a sacrifice
to him. || 2 || 2 ||
Wednesday, 4th Assu (Samvat 555 Nanakshahi) 20th September, 2023 (Page: 711)

Share this Article
Leave a comment