ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (22nd October , 2023)

Rajneet Kaur
3 Min Read

ਐਤਵਾਰ,

6 ਕੱਤਕ (ਸੰਮਤ 555 ਨਾਨਕਸ਼ਾਹੀ)

22 ਅਕਤੂਬਰ, 2023

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ (ਅੰਗ: 702)

- Advertisement -

ਪੰਜਾਬੀ ਵਿਆਖਿਆ:

 ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨਦਾ ਗਹਣਾ ਹੈ।੨।੮।੧੨।

English Translation:
JAITSREE, FIFTH MEHL:
After wandering through so many incarnations, I have come to Your
Sanctuary. Save me — lift my body up out of the deep, dark pit of the
world, and attach me to Your feet. || 1 || Pause || I do not know anything
about spiritual wisdom, meditation or karma, and my way of life is not clean
and pure. Please attach me to the hem of the robe of the Saadh Sangat, the
Company of the Holy; help me to cross over the terrible river. || 1 ||
Comforts, riches and the sweet pleasures of Maya — do not implant these
within your mind. Slave Nanak is satisfied and satiated by the Blessed
Vision of the Lord’s Darshan; his only ornamentation is the love of the
Lord’s Name. || 2 || 8 || 12 ||
Sunday, 6th Katak (Samvat 555 Nanakshahi) 22nd October, 2023 (Page: 702)

 

Share this Article
Leave a comment