ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib( 26th November , 2023)

Rajneet Kaur
3 Min Read

ਐਤਵਾਰ,

11 ਮੱਘਰ (ਸੰਮਤ 555 ਨਾਨਕਸ਼ਾਹੀ)

26 ਨਵੰਬਰ, 2023 

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ (ਅੰਗ: 742)

- Advertisement -

ਪੰਜਾਬੀ ਵਿਆਖਿਆ :

ਹੇ ਭਾਈ! ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ।ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧।ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩।ਹੇ ਨਾਨਕ! ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭

English Translation:
SOOHEE, FIFTH MEHL:
The city of heaven is where the Saints dwell. They enshrine the Lotus Feet
of God within their hearts. || 1 || Listen, O my mind and body, and let me
show you the way to find peace, so that you may eat and enjoy the various
delicacies of the Lord || 1 || Pause || Taste the Ambrosial Nectar of the
Naam, the Name of the Lord, within your mind. Its taste is wondrous — it
cannot be described. || 2 || Your greed shall die, and your thirst shall be
quenched. The humble beings seek the Sanctuary of the Supreme Lord
God. || 3 || The Lord dispels the fears and attachments of countless
incarnations. God has showered His Mercy and Grace upon slave Nanak.
|| 4 || 21 || 27 ||
Sunday, 11th Maghar (Samvat 555 Nanakshahi) 26th November, 2023 (Page: 742)

Share this Article
Leave a comment