ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib( 30th November , 2023)

Rajneet Kaur
3 Min Read

ਵੀਰਵਾਰ,

15 ਮੱਘਰ (ਸੰਮਤ 555 ਨਾਨਕਸ਼ਾਹੀ)

30 ਨਵੰਬਰ, 2023

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ (ਅੰਗ: 719)

- Advertisement -

ਪੰਜਾਬੀ ਵਿਆਖਿਆ :

 ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

English Translation:
BAIRAAREE, FOURTH MEHL:
The Lord’s humble servant sings the Glorious Praises of the Lord’s
Name. Even if someone slanders the Lord’s humble servant, he does not
give up his own goodness. || 1 || Pause || Whatever the Lord and
Master does, He does by Himself; the Lord Himself does the deeds. The
Lord and Master Himself imparts understanding; the Lord Himself
inspires us to speak. || 1 || The Lord Himself directs the evolution of
the world of the five elements; He Himself infuses the five senses into
it. O servant Nanak, the Lord Himself unites us with the True Guru; He
Himself resolves the conflicts. || 2 || 3 ||
Thursday, 15th Maghar (Samvat 555 Nanakshahi) 30th November, 2023 (Page: 719)

Share this Article
Leave a comment