ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (3rd July, 2023)

Rajneet Kaur
3 Min Read

ਸੋਮਵਾਰ,

19 ਹਾੜ (ਸੰਮਤ 555 ਨਾਨਕਸ਼ਾਹੀ)

3 ਜੁਲਾਈ, 2023 

ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥(ਅੰਗ: 617)

- Advertisement -

ਪੰਜਾਬੀ ਵਿਆਖਿਆ:

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

 

English Translation:
SORAT’H, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE
TRUE GURU:
Fire is contained in all firewood, and butter is contained in all milk. God’s
Light is contained in the high and the low; the Lord is in the hearts of all
beings. || 1 || O Saints, He is pervading and permeating each and every
heart. The Perfect Lord is completely permeating everyone, everywhere; He
is diffused in the water and the land. || 1 || Pause || Nanak sings the
Praises of the Lord, the treasure of excellence; the True Guru has dispelled
his doubt. The Lord is pervading everywhere, permeating all, and yet, He is
unattached from all. || 2 || 1 || 29 ||
Monday, 19th Assaar (Samvat 555 Nanakshahi) 3rd July, 2023 (Page: 617)

Share this Article
Leave a comment