ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (4th January 2024)

Rajneet Kaur
5 Min Read

ਵੀਰਵਾਰ,

20 ਪੋਹ (ਸੰਮਤ 555 ਨਾਨਕਸ਼ਾਹੀ)

4 ਜਨਵਰੀ, 2024 

ਰਾਮਕਲੀ ਮਹਲਾ ੫ ॥ ਦੀਨੋ ਨਾਮੁ ਕੀਓ ਪਵਿਤੁ ॥ ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥ ਕਾਟੀ ਬੰਧਿ ਹਰਿ ਸੇਵਾ ਲਾਏ ॥ ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥ ਬਾਜੇ ਅਨਹਦ ਬਾਜਾ ॥ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥ ਆਇ ਬਨਿਓ ਪੂਰਬਲਾ ਭਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥ ਗਈ ਗਿਲਾਨਿ ਸਾਧ ਕੈ ਸੰਗਿ ॥ ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥ ਰਾਖੇ ਰਾਖਨਹਾਰ ਦਇਆਲ ॥ ਨਾ ਕਿਛੁ ਸੇਵਾ ਨਾ ਕਿਛੁ ਘਾਲ ॥ ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥ ਬੂਡਤ ਦੁਖ ਮਹਿ ਕਾਢਿ ਲਇਆ ॥੩॥ ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥ ਆਠ ਪਹਰ ਹਰਿ ਕੇ ਗੁਣ ਗਾਉ ॥ ਗਾਵਤ ਗਾਵਤ ਪਰਮ ਗਤਿ ਪਾਈ ॥ ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥ (ਅੰਗ : 892)

- Advertisement -

ਪੰਜਾਬੀ ਵਿਆਖਿਆ :

(ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ) ਆਪਣੇ (ਪਿਆਰੇ) ਗੁਰਦੇਵ ਨੇ ਮਿਹਰ ਕੀਤੀ, ਹਰੀ ਦੇ ਉਹ ਸੇਵਕ ਬੜੇ ਆਨੰਦ ਨਾਲ ਹਰੀ ਦੇ ਗੁਣ ਗਾਂਦੇ ਰਹਿੰਦੇ ਹਨ। ਉਹਨਾਂ ਦੇ ਅੰਦਰ (ਇਉਂ ਖਿੜਾਉ ਬਣਿਆ ਰਹਿੰਦਾ ਹੈ, ਮਾਨੋ, ਉਹਨਾਂ ਦੇ ਅੰਦਰ) ਇੱਕ-ਰਸ ਵਾਜੇ ਵੱਜ ਰਹੇ ਹਨ।੧।ਰਹਾਉ।(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ) ਨਾਮ ਦੇ ਦਿੱਤਾ, (ਉਸ ਦਾ ਜੀਵਨ) ਪਵਿੱਤਰ ਬਣਾ ਦਿੱਤਾ। (ਜਿਸ ਨੂੰ ਗੁਰੂ ਨੇ) ਹਰਿ-ਨਾਮ ਧਨ ਸਰਮਾਇਆ (ਬਖ਼ਸ਼ਿਆ, ਦੁਨੀਆ ਵਾਲਾਇਹ ਧਨ (ਵੇਖ ਕੇ) , ਉਹ (ਇਸ ਵਲੋਂ) ਉਪਰਾਮ-ਚਿੱਤ ਹੀ ਰਹਿੰਦਾ ਹੈ। (ਗੁਰੂ ਨੇ ਜਿਸ ਮਨੁੱਖ ਦੇ ਜੀਵਨ-ਰਾਹ ਵਿਚੋਂ ਮਾਇਆ ਦੇ ਮੋਹ ਦੀ) ਰੁਕਾਵਟ ਕੱਟ ਦਿੱਤੀ, ਉਸ ਨੂੰ ਉਸ ਨੇ ਪਰਮਾਤਮਾ ਦੀ ਭਗਤੀ ਵਿਚ ਜੋੜ ਦਿੱਤਾ, ਉਹ ਮਨੁੱਖ (ਸਦਾ) ਪਰਮਾਤਮਾ ਦੀ ਭਗਤੀ ਕਰਦਾ ਹੈ, (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। (ਹੇ ਭਾਈ!) ਗੁਰੂ ਦੀ ਸੰਗਤਿ ਵਿਚ (ਰਿਹਾਂ ਮਨੁੱਖ ਦੇ ਅੰਦਰੋਂ ਦੂਜਿਆਂ ਵਾਸਤੇ) ਨਫ਼ਰਤ ਦੂਰ ਹੋ ਜਾਂਦੀ ਹੈ, ਮਨੁੱਖ ਦਾ ਮਨ ਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ। (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਕਈ ਜਨਮਾਂ ਦਾ ਸੁੱਤਾ ਹੋਇਆ ਜਾਗ ਪੈਂਦਾ ਹੈ, (ਸੰਗਤਿ ਦਾ ਸਦਕਾ) ਉਸ ਦਾ ਪਹਿਲੇ ਜਨਮਾਂ ਦਾ ਚੰਗਾ ਭਾਗ ਮਿਲਣ ਦਾ ਸਬੱਬ ਆ ਬਣਦਾ ਹੈ।੨। (ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਿਹਾਂ ਜਿਸ ਮਨੁੱਖ ਉੱਤੇ) ਪ੍ਰਭੂ ਨੇ ਕਿਰਪਾ ਕੀਤੀ, ਦਇਆ ਕੀਤੀ, ਉਸ ਨੂੰ ਦੁੱਖਾਂ ਵਿਚ ਡੁੱਬਦੇ ਨੂੰ (ਪ੍ਰਭੂ ਨੇ ਬਾਹੋਂ ਫੜ ਕੇ) ਬਚਾ ਲਿਆਪ੍ਰਭੂ ਨੇ ਉਸ ਦੀ ਕੀਤੀ ਕੋਈ ਸੇਵਾ ਨਹੀਂ ਵੇਖੀ ਕੋਈ ਮਿਹਨਤ ਨਹੀਂ ਵੇਖੀ, (ਦੁੱਖਾਂ ਤੋਂ) ਬਚਾਣ ਦੀ ਸਮਰੱਥਾ ਵਾਲੇ ਨੇ ਦਇਆ ਦੇ ਸੋਮੇ ਨੇ ਉਸ ਦੀ ਰੱਖਿਆ ਕਰ ਦਿੱਤੀ।੩।ਹੇ ਨਾਨਕ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ) ਮੁੜ ਮੁੜ ਸੁਣ ਕੇ (ਜਿਸ ਮਨੁੱਖ ਦੇ) ਮਨ ਵਿਚ (ਸਿਫ਼ਤਿ-ਸਾਲਾਹ ਕਰਨ ਦਾ) ਚਾਉ ਪੈਦਾ ਹੋ ਗਿਆ, ਉਹ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਣ ਲੱਗ ਪਿਆ। (ਗੁਣ) ਗਾਂਦਿਆਂ ਗਾਂਦਿਆਂ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ। ਗੁਰੂ ਦੀ ਕਿਰਪਾ ਨਾਲ ਉਸ ਨੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਲਈ।੪।੨੦।੩੧।

English Translation :

RAAMKALEE, FIFTH MEHL: Blessing me with His Name, He has purified and sanctified me. The Lord’s wealth is my capital. False hope has left me; this is my wealth. Breaking my bonds, the Lord has linked me to His service. I am a devotee of the Lord, Har, Har; I sing the Glorious Praises of the Lord. || 1 || The unstruck sound current vibrates and resounds. The Lord’s humble servants sing His Glorious Praises with love and delight; they are honored by the Divine Guru. || 1 || Pause || My preordained destiny has been activated; I have awakened from the sleep of countless incarnations. In the Saadh Sangat, the Company of the Holy, my aversion is gone. My mind and body are imbued with love for the Lord. || 2 || The Merciful Savior Lord has saved me. I have no service or work to my credit. In His Mercy, God has taken pity on me; He lifted me up and pulled me out, when I was suffering in pain. || 3 || Listening, listening to His Praises, joy has welled up within my mind. Twenty-four hours a day, I sing the Glorious Praises of the Lord. Singing, singing His Praises, I have obtained the supreme status. By Guru’s Grace, Nanak is lovingly focused on the Lord. || 4 || 20 || 31 || Thursday, 20th Poh (Samvat 555 Nanakshahi) 4th January, 2024 (Page: 892)

Share this Article
Leave a comment