ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (July 1st, 2022)

ਸ਼ੁੱਕਰਵਾਰ, 17 ਹਾੜ (ਸੰਮਤ 554 ਨਾਨਕਸ਼ਾਹੀ) (ਅੰਗ: 828)

ਬਿਲਾਵਲੁ ਮਹਲਾ 5 ॥

ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ ਪਿਤਾ ਕਿਰਪਾਲ ॥1॥ ਰਹਾਉ ॥ ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥1॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥2॥5॥121॥

ਬਿਲਾਵਲੁ ਮਹਲਾ 5 ॥

ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ ਔਗੁਣਾਂ ਤੋਂ ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀਂ ਜੀਵ ਤੁਹਾਡੇ ਹਾਂ, ਤੁਸੀਂ ਸਾਡੇ ਪਾਲਣਹਾਰ ਪਿਤਾ ਹੋ। ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ। ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵ੍ਹਡਾ ਹੈ- ਇਹ ਗੱਲ ਤੂੰ ਆਪ ਹੀ ਜਾਣਦਾ ਹੈਂ।ਅਸਾਂ ਜੀਵਾਂ ਦਾ ਇਹ ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।1। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ- ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।2।5।121।

BILAAVAL, FIFTH MEHL:
If it pleases You, then cherish me. O Supreme Lord God, Transcendent Lord, O True Guru, I am Your child, and You are my Merciful Father.|| 1 || Pause || I am worthless; I have no virtues at all. I cannot understand Your actions. You alone know Your state and extent. My soul, body and property are all Yours. || 1 || You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. || 2 || 5 || 121 ||

Check Also

ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (August 10th, 2022)

ਬੁੱਧਵਾਰ, 26 ਸਾਵਣ (ਸੰਮਤ 554 ਨਾਨਕਸ਼ਾਹੀ) (ਅੰਗ: 682) ਧਨਾਸਰੀ ਮਹਲਾ 5 ॥ ਜਿਸ ਕਉ ਬਿਸਰੈ …

Leave a Reply

Your email address will not be published.