ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਇਕੱਠ ਹੋਣਾ ਸ਼ੁਰੂ, ਅੱਜ ਦੀ ਚੋਣ ‘ਚ ਸੁਖਬੀਰ ਬਾਦਲ ਦਾ ਸਿਆਸੀ ਭਵਿੱਖ ਹੋਵੇਗਾ ਤੈਅ

Rajneet Kaur
2 Min Read

ਅੰਮ੍ਰਿਤਸਰ :  ਸਿੱਖਾਂ ਦੀ ਸਰਬ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਪ੍ਰਕਿਰਿਆ ਅੱਜ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਚੋਣ ਦੀ ਅਰਦਾਸ ਹੋਵੇਗੀ।ਉਸ ਤੋਂ ਬਾਅਦ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਵੀ ਚੁਣੇ ਜਾਣਗੇ। ਸਿੱਖਾਂ ਦੀ ਸੰਸਥਾ ਦੇ ਪ੍ਰਧਾਨ ਦਾ ਨਾਂ ਬੈਲੇਟ ਪੇਪਰ ਰਾਹੀਂ ਤੈਅ ਹੋਵੇਗਾ।

ਇਸ ਵਾਰ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਐੱਸਜੀਪੀਸੀ ਦੀ ਤਿੰਨ ਵਾਰ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਚੋਣ ਮੈਦਾਨ ਵਿਚ ਹਨ। ਜਿਨ੍ਹਾਂ ਦੀ ਜਿੱਤ-ਹਾਰ ਤੈਅ ਕਰੇਗੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿਆਸੀ ਭਵਿੱਖ ਕੀ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਦੇ ਨਾਲ ਤੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਬਲ ਮਿਲੇਗਾ ਅਤੇ ਜੇ ਬੀਬੀ ਜਗੀਰ ਕੌਰ ਇਸ ਚੋਣ ਨੂੰ ਜਿੱਤਦੇ ਹਨ ਤਾਂ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਪੰਥਕ ਘਾਟਾ ਪਵੇਗਾ। ਇਸ ਤੋਂ ਪਹਿਲਾਂ ਵੀ ਡੇਰਾ ਸਿਰਸਾ ਮੁਖੀ ਨੂੰ ਮੁਆਫੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀ ਕਾਂਡ ਦੇ ਨਾਲ ਸ਼੍ਰੋਮਣੀ ਕਮੇਟੀ ਵਿੱਚੋਂ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਨਾਲ ਸਿਆਸਤ ਵਿਚ ਨੁਕਸਾਨ ਹੋ ਚੁੱਕਾ ਹੈ। ਇਸ ਦੇ ਸ਼੍ਰੋਮਣੀ ਅਕਾਲੀ ਦਲ ਦਾ ਭਾਰਤੀ ਜਨਤਾ ਪਾਰਟੀ ਦੇ ਨਾਲ ਗੱਠਜੋੜ  ਟੁੱਟਣਾ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਵਿਚ ਵੱਡਾ ਨੁਕਸਾਨ ਵੀ ਪਹੁੰਚਾ ਚੁੱਕਾ ਹੈ। ਹੁਣ ਸੁਖਬੀਰ ਸਿੰਘ ਬਾਦਲ ਦਾ ਸਿਆਸੀ ਭਵਿੱਖ ਅੱਜ ਹੋਣ ਵਾਲੀ ਚੋਣ ਨਤੀਜਿਆਂ ਤੇ ਟਿਕਿਆ ਹੈ।

ਐੱਸਜੀਪੀਸੀ ਦੇ 157 ਮੈਂਬਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। 79 ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਦੀ ਜਿੱਤ ਯਕੀਨੀ ਹੋਵੇਗੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment