ਕੱਲ੍ਹ ਪ੍ਰਧਾਨ ਮੰਤਰੀ ਮੋਦੀ ਕਰਨਗੇ ਏਸ਼ੀਆਈ ਖੇਡਾਂ ਤੋਂ ਪਰਤੇ ਖਿਡਾਰੀਆਂ ਨਾਲ ਮੁਲਾਕਾਤ

Rajneet Kaur
2 Min Read

ਨਵੀਂ ਦਿੱਲੀ: ਹਾਂਗਝੂ ਵਿਖੇ ਹੋਈਆਂ ਏਸ਼ੀਅਨ ਖੇਡਾਂ ‘ਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ 28 ਸੋਨੇ, 38 ਚਾਂਦੀ ਤੇ 41 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 107 ਤਮਗ਼ੇ ਜਿੱਤ ਕੇ ਤਮਗ਼ਾ ਸੂਚੀ ਵਿਚ ਚੌਥਾ ਸਥਾਨ ਹਾਸਲ ਕੀਤਾ, ਉੱਥੇ ਪੰਜਾਬ ਦੇ 33 ਖਿਡਾਰੀਆਂ ਨੇ ਵੀ ਇਨ੍ਹਾਂ ਖੇਡਾਂ ਦੇ 72 ਸਾਲਾਂ ਦੇ ਸਾਰੇ ਰਿਕਾਰਡ ਤੋੜਦਿਆਂ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 19 ਤਮਗ਼ੇ ਹਾਸਿਲ ਕੀਤੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਅਕਤੂਬਰ ਨੂੰ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਧਿਆਨ ਚੰਦ ਨੈਸ਼ਨਲ ਸਟੇਡੀਅਮ ‘ਚ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਨੇ ਏਸ਼ੀਆਈ ਖੇਡਾਂ ‘ਚ ਨਵਾਂ ਰਿਕਾਰਡ ਕਾਇਮ ਕੀਤਾ ਹੈ। ਖਿਡਾਰੀਆਂ ਨੇ ਉੱਚ ਪੱਧਰੀ ਪ੍ਰਦਰਸ਼ਨ ਕਰਦਿਆਂ 100 ਤੋਂ ਵੱਧ ਤਗਮੇ ਜਿੱਤੇ ਹਨ। ਪ੍ਰਧਾਨ ਮੰਤਰੀ ਵੱਲੋਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ।

ਦੱਸਣਯੋਗ ਹੈ ਕਿ ਭਾਰਤ ਨੇ ਹਾਂਗਜ਼ੂ ਏਸ਼ੀਆਈ ਖੇਡਾਂ ‘ਚ 28 ਸੋਨ ਤਗਮੇ ਜਿੱਤ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਜਿਸ ਚ ਭਾਰਤ ਨੇ 107 ਤਗਮੇ ਜਿੱਤ ਕੇ ਸੰਸਾਰ ਭਰ ਚ ਚੌਥਾ ਸਥਾਨ ਹਾਸਿਲ ਕੀਤਾ। ਨਰਿੰਦਰ ਮੋਦੀ ਨੇ ਕਿਹਾ ਕਿ ਇਹ ਹੁਣ ਤੱਕ ਦਾ ਭਾਰਤ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਇਸ ਜਿੱਤ ਕਾਰਨ ਦੇਸ਼ ਚ ਪਹਿਲਾਂ ਤੋਂ ਹੀ ਖੁਸ਼ੀ ਦਾ ਮਾਹੌਲ ਹੈ। ਪ੍ਰਧਾਨ ਮੰਤਰੀ ਨੇ ਭਾਰਤੀ ਦਲ ਚ ਸ਼ਾਮਿਲ ਸਾਰੇ ਖਿਡਾਰੀਆਂ ਦੇ ਕੋਚਾਂ ਦੇ ਧੰਨਵਾਦ ਕੀਤਾ। ਜਿਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਭਾਰਤ ਦੀ ਝੋਲੀ ਚ ਸੋਨ ਤਗਮੇ ਪਏ ਹਨ। ਇਸ ਮੁਲਾਕਾਤ ਸਮਾਰੋਹ ਚ ਭਾਰਤੀ ਦਲ ਦੇ ਸਾਰੇ ਖਿਡਾਰੀ, ਖਿਡਾਰੀਆਂ ਦੇ ਕੋਚ, ਭਾਰਤੀ ਓਲੰਪਿਕ ਸੰਘ ਦੇ ਅਧਿਕਾਰੀ, ਕੌਮੀ ਖੇਡ ਮਹਾਸੰਘ ਦੇ ਨੁਮਾਇੰਦੇ ਅਤੇ ਖੇਡ ਮੰਤਰਾਲੇ ਦੇ ਅਧਿਕਾਰੀ ਸ਼ਾਮਿਲ ਹੋਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment