ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲਕਾਂਡ ਮਾਮਲੇ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋ਼ ਥੋੜ੍ਹੀ ਰਾਹਤ ਮਿਲਣ ਦੀ ਸੰਭਾਵਾਨਾ ਹੈ।
ਸੁਪਰੀਮ ਕੋਰਟ ਨੇ ਸੁਮੇਧ ਸੈਣੀ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਮੇਧ ਸੈਣੀ ਖਿਲਾਫ਼ ਮੁਹਾਲੀ ਦੇ ਮਟੋਰ ਥਾਣੇ ਧਾਰਾ 302 ਤਹਿਤ ਮਾਮਲਾ ਦਰਜ ਹੈ। ਸੁਮੇਧ ਸੈਣੀ ਨੇ ਇਸ ਐਫਆਈਆਰ ਨੂੰ ਗਲ਼ਤ ਕਰਾਰ ਦਿੱਤਾ ਸੀ।
ਜਿਸ ਤਹਿਤ ਉਹਨਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾ ਕੇ ਇਸ FIR ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਜਿਸ ‘ਤੇ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। 29 ਸਾਲ ਪੁਰਾਣੇ ਮਾਮਲੇ ‘ਚ ਸੁਮੇਧ ਸੈਣੀ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ‘ਤੇ ਫਿਲਹਾਲ ਅੰਤਰਿਮ ਰੋਕ ਲਗਾਈ ਹੋਈ ਹੈ।