ਕੈਨੇਡਾ ’ਚ ਤਿੰਨ ਪੰਜਾਬੀਆਂ ’ਤੇ ਲੱਗੇ ਗੰਭੀਰ ਦੋਸ਼, ਪੁਲਿਸ ਨੇ ਜਾਰੀ ਕੀਤੀਆਂ ਤਸਵੀਰਾਂ

Prabhjot Kaur
2 Min Read

ਟੋਰਾਂਟੋ: ਕੈਨੇਡਾ ਵਿੱਚ ਟੋਰਾਂਟੋ ਪੁਲਿਸ ਨੂੰ ਤਿੰਨ ਪੰਜਾਬੀ ਨੌਜਵਾਨਾਂ ਦੀ ਭਾਲ ਹੈ, ਜਿਨ੍ਹਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਨੌਜਵਾਨਾਂ ’ਤੇ ਇੱਕ ਮਹਿਲਾ ਦਾ ਕਥਿਤ ਤੌਰ ’ਤੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲੱਗੇ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮਹਿਲਾ ਦੀ ਸ਼ਿਕਾਇਤ ’ਤੇ ਤਿੰਨ ਸ਼ੱਕੀ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ।

ਟੋਰਾਂਟੋ ਪੁਲਿਸ ਨੇ ਦੱਸਿਆ ਕਿ 31 ਸਾਲ ਦੀ ਇੱਕ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਉਸ ਨੇ ਦੱਸਿਆ ਕਿ 27 ਅਗਸਤ ਨੂੰ ਉਹ ਬਾਥਰਸਟ ਸਟ੍ਰੀਟ ਅਤੇ ਬਲੂਰ ਸਟਰੀਟ ਵੈਸਟ ਦੇ ਨੇੜੇ ਇੱਕ ਅਦਾਰੇ ਵਿੱਚ ਗਈ ਸੀ, ਜਿੱਥੇ ਉਸ ਨੂੰ ਤਿੰਨ ਨੌਜਵਾਨ ਮਿਲੇ, ਜਿਨ੍ਹਾਂ ਨੂੰ ਉਹ ਪਹਿਲਾਂ ਕਦੇ ਨਹੀਂ ਮਿਲੀ ਸੀ।

ਔਰਤ ਦਾ ਦੋਸ਼ ਹੈ ਕਿ ਅਦਾਰੇ ਤੋਂ ਬਾਹਰ ਜਾ ਕੇ ਇਨ੍ਹਾਂ ਨੇ ਕਥਿਤ ਤੌਰ ’ਤੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਟੋਰਾਂਟੋ ਪੁਲਿਸ ਨੇ ਇਸ ਮਾਮਲੇ ਤਿੰਨ ਸ਼ੱਕੀ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਨੇ ਸ਼ੱਕੀਆਂ ਦੀਆਂ ਤਸਵੀਰਾਂ ਨਾਲ ਇੱਕ ਖ਼ਬਰ ਜਾਰੀ ਕੀਤੀ, ਜਿਸ ਨਾਲ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਕਰਨ ਵਿੱਚ ਮਦਦ ਲਈ ਕਿਹਾ। ਤਿੰਨਾਂ ਦੀ ਉਮਰ 25 ਤੋਂ 35 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਪੁਲਿਸ ਨੇ ਤਿੰਨੇ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਦੇਣ ਲਈ 416-808-7474 ‘ਤੇ ਜਾਂ 416-222-ਟਿਪਸ(8477) ‘ਤੇ ਗੁਪਤ ਤੌਰ ‘ਤੇ ਕ੍ਰਾਈਮ ਸਟੌਪਰਜ਼ ਨਾਲ ਸੰਪਰਕ ਕਰਨ ਲਈ ਕਿਹਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment