CM ਸੈਣੀ ਦਾ ਤੋਸ਼ਾਮ ਦੌਰਾ, ਕਿਸਾਨਾਂ ਨੂੰ ਪ੍ਰੋਜੈਕਟਾਂ ਦਾ ਦੇਣਗੇ ਤੋਹਫਾ

Global Team
1 Min Read

ਨਿਊਜ਼ ਡੈਸਕ: ਸੀਐਮ ਸੈਣੀ ਐਡਵਾਂਸਡ ਇਰੀਗੇਸ਼ਨ ਫੈਸਟੀਵਲ ਪ੍ਰੋਗਰਾਮ ਵਿੱਚ ਪੁੱਜੇ ਹੋਏ ਹਨ। ਇਹ ਪ੍ਰੋਗਰਾਮ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ‘ਚ ਰਾਜ ਸਭਾ ਮੈਂਬਰ ਕਿਰਨ ਚੌਧਰੀ ਵੀ ਮੌਜੂਦ ਰਹਿਣਗੇ। ਸੁਰਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ 31 ਮਾਰਚ ਤੋਂ 1 ਅਪ੍ਰੈਲ ਤੱਕ ਕਰਵਾਏ ਜਾਣ ਵਾਲੇ ਉੱਨਤ ਸਿੰਚਾਈ ਉਤਸਵ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਖਮ ਸਿੰਚਾਈ ‘ਤੇ ਆਧਾਰਿਤ ਇਹ ਪ੍ਰੋਗਰਾਮ ਕਿਸਾਨਾਂ ਨੂੰ ਪਾਣੀ ਦੀ ਬੱਚਤ ਬਾਰੇ ਜਾਗਰੂਕ ਕਰੇਗਾ।

ਇਸ ਨਾਲ ਕਿਸਾਨ ਘੱਟ ਪਾਣੀ ਨਾਲ ਵੀ ਵੱਧ ਝਾੜ ਲੈ ਸਕਣਗੇ। ਪ੍ਰੋਗਰਾਮ ਵਿੱਚ ਪਹੁੰਚਣ ਲਈ ਵੱਖ-ਵੱਖ ਰਸਤਿਆਂ ਰਾਹੀਂ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਔਰਤਾਂ ਦੇ ਬੈਠਣ ਲਈ ਵੱਖਰਾ ਸੈਕਟਰ ਬਣਾਇਆ ਗਿਆ ਹੈ। ਉੱਨਤ ਸਿੰਚਾਈ ਉਤਸਵ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment