ਜ਼ਹਿਰੀਲੀ ਸ਼ਰਾਬ ਮਾਮਲਾ : ਸਨੀ ਦਿਓਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੀਤੀ ਇਹ ਮੰਗ

TeamGlobalPunjab
2 Min Read

ਚੰਡੀਗੜ੍ਹ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸਨੀ ਦਿਓਲ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸੂਬੇ ਦੇ ਮਾਝਾ ਖੇਤਰ ਵਿਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਕਾਰਨ ਪੂਰਾ ਦੇਸ਼ ਦੁਖੀ ਅਤੇ ਹੈਰਾਨ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਦੁਖਾਂਤ ‘ਚ 119 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜੋ ਕਿ ਪੰਜਾਬ ‘ਚ ਸੁਰੱਖਿਆ ਏਜੰਸੀਆਂ ਆਪਣੀ ਕਾਰਵਾਈ ‘ਚ ਪੂਰੀ ਤਰ੍ਹਾਂ ਅਸਫਲ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਨਾਜਾਇਜ਼ ਸ਼ਰਾਬ ਮਾਫ਼ੀਆ ਦਾ ਸਰਗਨਾ ਬਟਾਲਾ ਵਿਚ ਲੰਮੇ ਸਮੇਂ ਤੋਂ ਸਰਗਰਮ ਹੈ। ਉਨ੍ਹਾਂ ਅੱਗੇ ਕਿਹਾ ਕਿ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਗੈਰ-ਸਮਾਜਿਕ ਅਨਸਰ ਜੋ ਕਥਿਤ ਤੌਰ ‘ਤੇ ਸੱਤਾਧਾਰੀ ‘ਚ ਕੁਝ ਸ਼ਰਾਰਤੀ ਨੇਤਾਵਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਾਰੇ ਕੰਮ ਨੂੰ ਅੰਜਾਮ ਦਿੰਦੇ ਆ ਰਹੇ ਹਨ। ਇਸ ਲਈ ਕੁਝ ਅਧਿਕਾਰੀਆਂ ਜਾਂ ਆਗੂਆਂ ਦੀ ਸ਼ਹਿ ਤੋਂ ਬਿਨਾਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨਾ ਸੰਭਵ ਨਹੀਂ ਹੋ ਸਕਦਾ।

ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਜੀ ਤੁਸੀਂ ਜੋ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਹਨ, ਉਹ ਮੁੱਦੇ ਤੋਂ ਧਿਆਨ ਭਟਕਾਉਣ ਤੋਂ ਵੱਧ ਕੁਝ ਵੀ ਨਹੀਂ। ਜਦੋਂ ਤਕ ਵਿਸਥਾਰ ਵਿਚ ਜਾਂਚ ਨਹੀਂ ਹੁੰਦੀ, ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਨਹੀਂ ਹੋ ਸਕਦੀ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀਆਂ ਖਿਲਾਫ ਸਖਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

Share this Article
Leave a comment