ਟਰੈਕਟਰ ਪਰੇਡ : ਲਾਪਤਾ ਹੋਏ ਕਿਸਾਨਾਂ ਦੀ ਭਾਲ ਲਈ ਬਣਾਈ ਕਮੇਟੀ

TeamGlobalPunjab
2 Min Read

ਨਵੀਂ ਦਿੱਲੀ – ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਹੋਣ ਤੋਂ ਬਾਅਦ ਲਾਪਤਾ ਹੋਏ ਕਿਸਾਨਾਂ ਦੀ ਭਾਲ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਕਮੇਟੀ ਕਿਸੇ ਵੀ ਜਾਣਕਾਰੀ ‘ਤੇ ਤਾਲਮੇਲ ਕਰ ਕੇ ਇਸ’ ਤੇ ਅਗਲੀ ਕਾਰਵਾਈ ਕਰ ਸਕੇ। ਇਸ ਦੇ ਨਾਲ ਹੀ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਸਾਂਝੇ ਕਿਸਾਨ ਮੋਰਚਾ ਦੀ ਮੀਟਿੰਗ ਸੋਮਵਾਰ ਯਾਨੀ ਅੱਜ ਹੋਵੇਗੀ।

 ਦੱਸ ਦਈਏ ਬੀਤੇ ਐਤਵਾਰ ਨੂੰ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਨੇ ਕੁੰਡਾਲੀ ਸਰਹੱਦ ‘ਤੇ ਮੀਟਿੰਗ ਕੀਤੀ। ਇਸ ਵਿੱਚ ਟਰੈਕਟਰ ਪਰੇਡ ਤੋਂ ਬਾਅਦ ਲਾਪਤਾ ਹੋਏ 100 ਤੋਂ ਵੱਧ ਕਿਸਾਨਾਂ ਦੀ ਭਾਲ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਦੇ ਲਈ ਪ੍ਰੇਮ ਸਿੰਘ ਭੰਗੂ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ, ਕਿਰਨਜੀਤ ਸਿੰਘ ਸੇਖੋ ਤੇ ਬਲਜੀਤ ਸਿੰਘ ਦੀ ਕਮੇਟੀ ਬਣਾਈ ਗਈ ਸੀ। ਕਿਸਾਨਾਂ ਸਬੰਧੀ ਕੋਈ ਵੀ ਜਾਣਕਾਰੀ 8198022033 ਨੰਬਰ ‘ਤੇ ਦੇਣ ਦੀ ਬੇਨਤੀ ਕੀਤੀ ਗਈ ਹੈ।

ਇਸ ‘ਚ, ਗੁੰਮ ਹੋਏ ਵਿਅਕਤੀ ਦਾ ਪੂਰਾ ਨਾਮ, ਪਤਾ, ਫੋਨ ਨੰਬਰ ਤੇ ਘਰ ਦਾ ਕੋਈ ਹੋਰ ਸੰਪਰਕ ਤੇ ਕਦੋਂ ਉਹ ਲਾਪਤਾ ਹੋ ਗਿਆ ਹੈ ਤਾਂ ਦੱਸਿਆ ਜਾ ਸਕਦਾ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਇੰਟਰਨੈਟ ਸੇਵਾਵਾਂ ਬੰਦ ਕਰ ਰਹੀ ਹੈ, ਜਿਸ ਨਾਲ ਇਹ ਸਾਫ ਹੋ ਗਿਆ ਹੈ ਕਿ ਸਰਕਾਰ ਕਿਸਾਨਾਂ ਤੋਂ ਡਰੀ ਹੋਈ ਹੈ। ਸਰਕਾਰ ਨੂੰ ਤੁਰੰਤ ਇੰਟਰਨੈਟ ਸੇਵਾਵਾਂ ਬਹਾਲ ਕਰਨੀਆਂ ਚਾਹੀਦੀਆਂ ਹਨ ਤੇ ਕਿਸਾਨਾਂ ‘ਤੇ ਹਮਲਾ ਕਰਨਾ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਅਸਲ ਤੱਥ ਕਿਸਾਨਾਂ ਤੇ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।

Share this Article
Leave a comment