ਸੋਮ ਪ੍ਰਕਾਸ਼ ਦੀ ਕੋਠੀ ਦਾ ਘਿਰਾਓ ਕਰੇਗੀ ਵਿਸ਼ਾਲ ਟਰੈਕਟਰ ਰੈਲੀ

TeamGlobalPunjab
1 Min Read

ਹੁਸ਼ਿਆਰਪੁਰ: ਸੈਂਟਰ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ਼ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਦੇ ਖਿਲਾਫ ਅੱਜ ਚੱਬਿਆ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਚੱਬਾ ਵੱਲੋਂ ਪਿੰਡ ਫੁਗਲਾਣਾ ਤੋਂ ਕੈਬਨਿਟ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਦਾ ਘਿਰਾਓ ਕਰਨ ਲਈ ਇੱਕ ਵਿਸ਼ਾਲ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ।

ਇਸ ਟਰੈਕਟਰ ਰੈਲੀ ਵਿੱਚ ਜੰਡਿਆਲਾ ਹਲਕੇ ਦੇ ਸੈਂਕੜੇ ਕਿਸਾਨਾਂ ਨੇ ਟਰੈਕਟਰਾਂ ਦੇ ਨਾਲ ਹਿੱਸਾ ਲਿਆ ਡਾ.ਰਾਜ ਕੁਮਾਰ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਜੋ ਇਹ ਆਰਡੀਨੈਂਸ ਸੈਂਟਰ ਸਰਕਾਰ ਵੱਲੋਂ ਪਾਸ ਕੀਤੇ ਗਏ ਨੇ ਇਹ ਕਿਸਾਨ ਦੇ ਵਿਰੋਧੀ ਹਨ।

- Advertisement -

ਕਾਂਗਰਸ ਸਰਕਾਰ ਨੂੰ ਕਿਸਾਨਾਂ ਦੇ ਮੋਢੇ ਦੇ ਨਾਲ ਮੋਢਾ ਲਾ ਕੇ ਖੜ੍ਹੀ ਹੈ, ਜਿੱਥੇ ਵੀ ਕਿਸਾਨਾਂ ਨੂੰ ਲੋੜ ਪਵੇਗੀ ਪੰਜਾਬ ਦੀ ਕਾਂਗਰਸ ਸਰਕਾਰ ਹਰ ਟਾਈਮ ਕਿਸਾਨਾਂ ਦੇ ਨਾਲ ਖੜ੍ਹੇਗੀ। ਡਾ. ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਵਰ ਖਿਲਾਫ਼ ਚੱਲਦੀ ਆ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਨੂੰ ਆਰਡੀਨੈਂਸ ਪਾਸ ਕਰਨ ਤੋਂ ਪਹਿਲਾਂ ਇਕ ਵਾਰ ਕਿਸਾਨਾਂ ਤੋਂ ਰਾਏ ਜ਼ਰੂਰ ਲੈ ਲੈਣੀ ਚਾਹੀਦੀ ਸੀ। ਡਾ.ਰਾਜ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੇ ਖਿਲਾਫ ਜਲਦ ਹੀ ਪੰਜਾਬ ਦੀ ਸਰਕਾਰ ਇੱਕ ਚੌਥਾ ਕਾਨੂੰਨ ਲੈ ਕੇ ਆਵੇਗੀ ਜਿਸ ਨਾਲ ਇਨ੍ਹਾਂ ਤਿੰਨਾਂ ਆਰਡੀਨੈਂਸਾਂ ਦੇ ਖਿਲਾਫ ਕਿਸਾਨਾਂ ਨੂੰ ਇਕਜੁੱਟ ਹੋਣ ਲਈ ਸੱਦਾ ਦਿੱਤਾ ਜਾਵੇਗਾ।

Share this Article
Leave a comment