ਊਨਾ: ਹਿਮਾਚਲ ਪ੍ਰਦੇਸ਼ ਦੇ ਊਨਾ-ਪੀਰ ਨਿਗਾਹ ਰੋਡ ‘ਤੇ ਵੀਰਵਾਰ ਨੂੰ ਇੱਕ ਸੜਕ ਹਾਦਸਾ ਵਾਪਰਿਆ। ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ। ਜਾਣਕਾਰੀ ਮੁਤਾਬਕ ਹਾਦਸੇ ਵਿੱਚ 25 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਹੋ ਗਏ। ਇਹ ਹਾਦਸਾ ਊਨਾ ਦੇ ਪ੍ਰਸਿੱਧ ਧਾਰਮਿਕ ਸਥਾਨ ਪੀਰ ਨਿਗਾਹ ਨੇੜੇ ਵਾਪਰਿਆ। ਪੰਜਾਬ ਦੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਸ਼ਰਧਾਲੂ ਪੀਰ ਨਿਗਾਹ ਦੇ ਦਰਸ਼ਨਾਂ ਲਈ ਗਏ ਹੋਏ ਸਨ। ਸਾਰੇ ਸ਼ਰਧਾਲੂ ਟਰੈਕਟਰ-ਟਰਾਲੀਆਂ ਵਿੱਚ ਸਵਾਰ ਹੋ ਕੇ ਵਾਪਸ ਪਰਤ ਰਹੇ ਸਨ ਤਾਂ ਰਸਤੇ ‘ਚ ਉਹ ਕੰਟਰੋਲ ਗੁਆ ਬੈਠੀ ਅਤੇ ਪਿੱਛੇ ਪਲਟ ਗਈ।
ਹਾਦਸੇ ਦੇ ਸਮੇਂ ਟਰੈਕਟਰ-ਟਰਾਲੀ ‘ਤੇ 25 ਤੋਂ ਵੱਧ ਸ਼ਰਧਾਲੂ ਸਵਾਰ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਟਰਾਲੀ ‘ਚ ਫਸੇ ਸ਼ਰਧਾਲੂਆਂ ਨੂੰ ਬਾਹਰ ਕੱਢਿਆ ਅਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਸ਼ਿਖਾ ਰਾਣਾ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਫੀਲਡ ਪੁਲਿਸ ਅਧਿਕਾਰੀਆਂ ਤੋਂ ਮਿਲੀ | ਪਤਾ ਲੱਗਾ ਹੈ ਕਿ ਸਾਰੇ ਸ਼ਰਧਾਲੂ ਮਾਨਸਾ ਦੇ ਰਹਿਣ ਵਾਲੇ ਹਨ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ‘ਚ ਜ਼ਿਆਦਾਤਰ ਬੱਚੇ ਹਨ। ਸਾਰੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਹਨਾਂ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਦੱਸੀ ਜਾ ਰਹੀ ਹੈ।
ਇਸ ਦੇ ਨਾਲ ਹੀ ਸ਼ਰਧਾਲੂ ਮਨਪ੍ਰੀਤ ਨੇ ਦੱਸਿਆ ਕਿ ਅਸੀਂ ਪ੍ਰਸਿੱਧ ਧਾਰਮਿਕ ਸਥਾਨ ਪੀਰ ਨਿਗਾਹ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸੀ। ਫਿਰ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਪੁਲਿਸ ਨੇ ਹਾਦਸੇ ਸਬੰਧੀ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਹੈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।