ਹਿਮਾਚਲ ਦੇ ਕਾਂਗੜਾ ‘ਚ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ ਟਰਾਲੀ ਡੂੰਘੀ ਖਾਈ ‘ਚ ਡਿੱਗੀ, 3 ਦੀ ਮੌਤ, 13 ਜ਼ਖਮੀ

Global Team
2 Min Read

ਨਿਊਜ਼ ਡੈਸਕ: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਤੋਂ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ।  ਜਾਣਕਾਰੀ ਅਨੁਸਾਰ ਦੇਹਰਾ ਜ਼ਿਲੇ ‘ਚ ਇਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 13 ਜ਼ਖਮੀ ਹੋ ਗਏ ਹਨ। ਇਹ ਹਾਦਸਾ ਦੇਹਰਾ ਦੇ ਢਲਿਆਰਾ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਟਰੈਕਟਰ ਟਰਾਲੀ 100 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਜਾਣਕਾਰੀ ਅਨੁਸਾਰ ਸਾਰੇ ਟਰਾਲੀ ਸਵਾਰ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਕਪੂਰਥਲਾ ਤੋਂ ਜਵਾਲਾਮੁਖੀ ਵੱਲ ਜਾ ਰਹੇ ਸਨ ਤਾਂ ਹਾਦਸੇ ਦਾ ਸ਼ਿਕਾਰ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਵੀਰਵਾਰ ਨੂੰ ਹਿਮਾਚਲ ਦੇ ਕਾਂਗੜਾ ਜ਼ਿਲੇ ਦੇ ਦੇਹਰਾ ਦੇ ਢਲਿਆਰਾ ‘ਚ ਸਥਿਤ ਸ਼ਿਵ ਮੰਦਿਰ ਦੇ ਨੇੜੇ ਇਕ ਤੇਜ਼ ਮੋੜ ‘ਤੇ ਵਾਪਰਿਆ ਹੈ। ਇੱਕ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ।ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਪੰਜਾਬ ਦੇ ਕਪੂਰਥਲਾ ਤੋਂ ਆਏ ਸਨ ਅਤੇ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਜਵਾਲਾਮੁਖੀ ਵੱਲ ਜਾ ਰਹੇ ਸਨ। ਜ਼ਖਮੀ ਹੋਏ 13 ਲੋਕਾਂ ‘ਚੋਂ 7 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment