ਜਲੰਧਰ ਵਿੱਚ ਦਰਦਨਾਕ ਸੜਕ ਹਾਦਸਾ: ਆਟੋ-ਰਿਕਸ਼ਾ ਖੜ੍ਹੇ ਟਰੱਕ ਨਾਲ ਟਕਰਾਇਆ; ਦੋ ਲੋਕਾਂ ਦੀ ਮੌਤ, 9 ਜ਼ਖ਼ਮੀ

Global Team
2 Min Read

ਜਲੰਧਰ:  ਗੋਰਾਇਆ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇੱਕ ਆਟੋ-ਰਿਕਸ਼ਾ ਸੜਕ ਦੇ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਜ਼ੋਰਦਾਰ ਟਕਰਾ ਗਿਆ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਨੌਂ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਫਿਲੌਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਤੋਂ ਬਾਅਦ ਮੌਕੇ ‘ਤੇ ਅਫਰਾ-ਤਫਰੀ ਮੱਚ ਗਈ। ਰੋਡ ਸੇਫਟੀ ਫੋਰਸ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਾਹਗੀਰ ਤੋਂ ਸੂਚਨਾ ਮਿਲੀ ਸੀ ਕਿ ਗੋਰਾਇਆ ਨੇੜੇ ਨੈਸ਼ਨਲ ਹਾਈਵੇਅ ‘ਤੇ ਇੱਕ ਆਟੋ-ਰਿਕਸ਼ਾ ਅਤੇ ਖੜ੍ਹੇ ਟਰੱਕ ਵਿਚਕਾਰ ਟੱਕਰ ਹੋ ਗਈ ਹੈ। ਇਹ ਜਾਣਕਾਰੀ ਮਿਲਣ ‘ਤੇ ਉਹ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਆਟੋ ‘ਚ ਸਵਾਰ ਰਾਮਵੀਰ ਨਾਮਕ ਵਿਅਕਤੀ ਮੂਲ ਵਾਸੀ ਉੱਤਰ ਪ੍ਰਦੇਸ਼, ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਜਲੰਧਰ ਜਾ ਰਹੇ ਸਨ। ਆਟੋ ‘ਚ 12 ਲੋਕ ਸਵਾਰ ਸਨ। ਉਸ ਦੇ ਮੁਤਾਬਕ ਆਟੋ ਖੜ੍ਹੇ ਟਰੱਕ ਦੇ ਪਿੱਛੇ ਜਾ ਟਕਰਾਇਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਸ ਦੇ ਮੁਤਾਬਕ ਆਟੋ ‘ਚ ਸਾਰੇ ਸਵਾਰ ਪ੍ਰਵਾਸੀ ਸਨ ਤੇ ਵੱਖ-ਵੱਖ ਸੂਬਿਆਂ ਦੇ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਾਹਗੀਰ ਵੱਲੋਂ ਸੂਚਨਾ ਮਿਲੀ ਸੀ ਕਿ ਗੁਰਾਇਆ ਨੇੜੇ ਨੈਸ਼ਨਲ ਹਾਈਵੇ ‘ਤੇ ਇੱਕ ਆਟੋ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ ਹੈ। ਸੂਚਨਾ ਮਿਲਦਿਆਂ ਹੀ ਟੀਮ ਤੁਰੰਤ ਘਟਨਾ ਸਥਾਨ ਤੇ ਪਹੁੰਚ ਗਈ।

ਉਨ੍ਹਾਂ ਦੱਸਿਆ ਕਿ ਆਟੋ ‘ਚ ਕਰੀਬ 10 ਤੋਂ 12 ਮਜ਼ਦੂਰ ਸਵਾਰ ਸਨ, ਜੋ ਲੁਧਿਆਣਾ ਤੋਂ ਜਲੰਧਰ ਵੱਲ ਕੰਮ ਲਈ ਜਾ ਰਹੇ ਸਨ। ਹਾਦਸੇ ਦੌਰਾਨ ਆਟੋ ‘ਚ ਸਵਾਰ ਕਈ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖ਼ਲ ਕਰਵਾਇਆ ਗਿਆ।

ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਫਿਲੌਰ ਦੀ ਮੁਰਦਾਘਰ ‘ਚ ਰਖਵਾ ਦਿੱਤਾ ਗਿਆ ਹੈ। ਹਾਦਸੇ ‘ਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

Share This Article
Leave a Comment