ਵੱਡਾ ਹਾਦਸਾ! ਟ੍ਰੇਨ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਕਈ ਵਿਦਿਆਰਥੀਆਂ ਦੀ ਮੌਤ

Global Team
3 Min Read

ਪੱਛਮੀ ਬੰਗਾਲ: ਮੁਰਸ਼ਿਦਾਬਾਦ ਦੇ ਬਰਹਮਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਕਈ ਵਿਦਿਆਰਥੀ ਜ਼ਖਮੀ ਵੀ ਹੋਏ ਹਨ। ਇਹ ਹਾਦਸਾ ਮੁਰਸ਼ਿਦਾਬਾਦ ਦੇ ਬਹਿਰਾਮਪੁਰ ਇਲਾਕੇ ਵਿੱਚ ਸਵੇਰੇ 7 ਵਜੇ ਵਾਪਰਿਆ। ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਨਾਲ ਟ੍ਰੇਨ ਟਕਰਾ ਗਈ, ਜਿਸ ਵਿੱਚ ਕਈ ਵਿਦਿਆਰਥੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਘਟਨਾ ਸ਼ੁੱਕਰਵਾਰ ਸਵੇਰੇ ਬਰਹਮਪੁਰ ਪੁਲਿਸ ਸਟੇਸ਼ਨ ਦੇ ਕਰਣਸੁਬਰਨਾ ਰੇਲ ਫਾਟਕ ਨੇੜੇ ਵਾਪਰੀ।

ਸੂਤਰਾਂ ਮੁਤਾਬਕ ਅੱਜ ਸਵੇਰੇ ਛੋਟੇ ਬੱਚਿਆਂ ਨੂੰ ਲੈ ਕੇ ਇੱਕ ਸਕੂਲ ਵੈਨ ਸਕੂਲ ਜਾ ਰਹੀ ਸੀ। ਰੇਲਵੇ ਫਾਟਕ ਬੰਦ ਨਾ ਹੋਣ ਕਾਰਨ ਵੈਨ ਉੱਥੋਂ ਲੰਘਣ ਲੱਗੀ, ਪਰ ਉਦੋਂ ਹੀ ਅਚਾਨਕ ਟ੍ਰੇਨ ਆ ਗਈ ਅਤੇ ਉਸ ਨੇ ਸਕੂਲ ਵੈਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਹਾਦਸੇ ਦੇ ਤੁਰੰਤ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਵਿੱਚ ਕਈ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਮੁਰਸ਼ਿਦਾਬਾਦ ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਲਾਂਕਿ ਹੁਣ ਤੱਕ ਹਾਦਸੇ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਰੇਲਵੇ ਕਰਾਸਿੰਗ ਖੁੱਲ੍ਹੀ ਹੋਈ ਸੀ ਅਤੇ ਜਿਵੇਂ ਹੀ ਸਕੂਲ ਵੈਨ ਉਸ ਨੂੰ ਪਾਰ ਕਰਨ ਲੱਗੀ ਉਦੋਂ ਹੀ ਅਚਾਨਕ ਆਈ ਨਿਮਟਿਤਾ-ਕਟਵਾ ਪੈਸੰਜਰ ਟ੍ਰੇਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਮੌਕੇ ਤੋਂ ਸਾਹਮਣੇ ਆਈਆਂ ਤਸਵੀਰਾਂ ਵਿੱਚ ਸਕੂਲ ਵੈਨ ਪੂਰੀ ਤਰ੍ਹਾਂ ਟੁੱਟੀ ਹੋਈ ਦਿਖਾਈ ਦੇ ਰਹੀ ਹੈ।

ਘਟਨਾ ਤੋਂ ਬਾਅਦ ਪੂਰਬੀ ਰੇਲਵੇ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਰੇਲਵੇ ਨੇ ਆਪਣੀ ਇੱਕ ਟੀਮ ਵੀ ਮੌਕੇ ‘ਤੇ ਰਵਾਨਾ ਕੀਤੀ ਹੈ, ਜਿਸ ਰਾਹੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਆਖ਼ਰ ਇਹ ਹਾਦਸਾ ਕਿਵੇਂ ਵਾਪਰਿਆ। ਫਾਟਕ ਕਿਵੇਂ ਖੁੱਲ੍ਹਾ ਰਹਿ ਗਿਆ, ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment