ਪੰਜਾਬ ‘ਚ 3 ਸੀਨੀਅਰ IAS ਅਫਸਰਾਂ ਦੇ ਤਬਾਦਲੇ

Global Team
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਤਿੰਨ ਸੀਨੀਅਰ IAS  ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅਨੁਰਾਗ ਵਰਮਾ, IAS (1993) — ਵਧੀਕ ਮੁੱਖ ਸਕੱਤਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਾ ਚਾਰਜ ਸੰਭਾਲਣਗੇ। ਇਸ ਦੇ ਨਾਲ ਉਨ੍ਹਾਂ ਨੂੰ ਵਧੀਕ ਮੁੱਖ ਸਕੱਤਰ, ਟਰਾਂਸਪੋਰਟ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।ਜਸਪ੍ਰੀਤ ਤਲਵਾੜ, IAS (1995) — ਹੁਣ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਹੋਣਗੇ। ਇਸ ਤੋਂ ਇਲਾਵਾ ਮਾਈਨਜ਼ ਐਂਡ ਜਿਓਲੋਜੀ ਅਤੇ ਜਸਟਿਸ ਵਿਭਾਗ ਦਾ ਵਾਧੂ ਚਾਰਜ ਵੀ ਰਹੇਗਾ। ਅਰਸ਼ਦੀਪ ਸਿੰਘ ਥਿੰਦ, IAS (2004) — ਪ੍ਰਸ਼ਾਸਕੀ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ  ਵਿਚ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਪਲਾਨਿੰਗ ਅਤੇ ਹਾਰਟੀਕਲਚਰ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment