ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਜੱਜਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਜੱਜਾਂ ਨੂੰ ਪਹਿਲ ਦੇ ਆਧਾਰ ‘ਤੇ ਆਪਣੀ ਡਿਊਟੀ ਵਿਚ ਸ਼ਾਮਲ ਹੋਣਾ ਪਵੇਗਾ। ਤਬਾਦਲੇ ਦੇ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਾ ਸੈਸ਼ਨ ਜੱਜ, ਜੁਡੀਸ਼ੀਅਲ ਅਕੈਡਮੀ ਸੈਕਟਰ 43, ਚੰਡੀਗੜ੍ਹ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 9 ਅਗਸਤ ਨੂੰ 24 ਜੱਜਾਂ ਦਾ ਤਬਾਦਲਾ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 21 ਸਿਵਲ ਜੱਜ ਸੀਨੀਅਰ ਡਵੀਜ਼ਨ ਨੂੰ ਤਰੱਕੀ ਦੇ ਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਬਣਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।