ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਇੱਕ ਬਹੁਤ ਵੱਡੀ ਸਰਜਰੀ ਕਰਦਿਆਂ ਤਤਕਾਲ ਪ੍ਰਭਾਵ ਨਾਲ 8 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਸੂਬੇ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੀ ਗਈ ਅਧਿਕਾਰਿਤ ਸੂਚੀ ਅਨੁਸਾਰ ਕਈ ਅਹਿਮ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ।




