ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਚਾਰ ਡੀਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਬਟਾਲਾ, ਤਰਨਤਾਰਨ ਅਤੇ ਕਪੂਰਥਲਾ ਦੇ ਡੀ.ਐਸ.ਪੀ. ਸ਼ਾਮਿਲ ਹਨ। IPS ਅਲਕਾ ਮੀਨਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
2010 ਬੈਚ ਦੀ ਆਈਪੀਐਸ ਅਧਿਕਾਰੀ ਅਲਕਾ ਮੀਨਾ ਨੂੰ ਪਰਸੋਨਲ ਦੇ ਨਾਲ ਡੀਆਈਜੀ ਪ੍ਰਸ਼ਾਸਨਿਕ ਦਾ ਚਾਰਜ ਦਿੱਤਾ ਗਿਆ ਹੈ। ਡੀਆਈਜੀ ਅਲਕਾ ਮੀਨਾ ਨੇ ਐਸਐਸਪੀ ਕਪੂਰਥਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਰਨਾਲਾ ਅਤੇ ਨਵਾਂਸ਼ਹਿਰ ਦਾ ਚਾਰਜ ਸੰਭਾਲ ਚੁੱਕੀ ਹੈ। ਇਸ ਦੇ ਨਾਲ ਹੀ ਪੁਲਿਸ ਵਿਭਾਗ ‘ਚ ਵੀ ਵੱਡੇ ਪੱਧਰ ‘ਤੇ ਅਧਿਕਾਰੀਆਂ ਦੀਆਂ ਬਦਲੀਆਂ ਸ਼ੁਰੂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ। ਕਈ ਅਫਸਰਾਂ ਤੋਂ ਅਹਿਮ ਵਿਭਾਗ ਵੀ ਲਏ ਜਾ ਸਕਦੇ ਹਨ। ਪੁਲਿਸ ਵਿਭਾਗ ਅਧੀਨ ਆਉਂਦੇ ਕਈ ਅਹਿਮ ਵਿਭਾਗਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਕਈ ਅਸਾਮੀਆਂ ’ਤੇ ਕੋਈ ਤਾਇਨਾਤੀ ਨਹੀਂ ਹੋਈ, ਹੁਣ ਇਨ੍ਹਾਂ ਨੂੰ ਵੀ ਭਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਵੀਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
ਬੁੱਧਵਾਰ ਨੂੰ ਪ੍ਰਸ਼ਾਸਨਿਕ ਗਲਿਆਰੇ ‘ਚ ਉਸ ਸਮੇਂ ਹਲਚਲ ਮਚ ਗਈ ਜਦੋਂ ਪੁਲਿਸ ਵਿਭਾਗ ਦੇ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ 52 ਅਧਿਕਾਰੀਆਂ ਨੂੰ ਸਜ਼ਾ ਸੁਣਾਈ ਗਈ। ਅਫਸਰਸ਼ਾਹੀ ਤੋਂ ਨਾਰਾਜ਼ 12 ਵਿਧਾਇਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਵਿੱਚ ਕਈ ਵਿਧਾਇਕਾਂ ਨੇ ਵੀ ਆਈਪੀਐਸ ਪੱਧਰ ਦੇ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤਾਂ ਭੇਜੀਆਂ ਹਨ। ਨਾਰਾਜ਼ ਵਿਧਾਇਕਾਂ ਦੀਆਂ ਇਹ ਸ਼ਿਕਾਇਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਸਕੱਤਰ ਕੇਏਪੀ ਸਿਨਹਾ ਤੱਕ ਪਹੁੰਚ ਗਈਆਂ ਹਨ।
ਸੂਤਰਾਂ ਅਨੁਸਾਰ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉੱਤਰੀ ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਕੁਝ ਪੁਲਿਸ ਅਧਿਕਾਰੀਆਂ ਅਤੇ ਭ੍ਰਿਸ਼ਟਾਚਾਰ ਵਿੱਚ ਲੱਗੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਸੀਐਮ ਮਾਨ ਅਤੇ ਮੁੱਖ ਸਕੱਤਰ ਨੂੰ ਸ਼ਿਕਾਇਤਾਂ ਭੇਜੀਆਂ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।