ਹਰਿਆਣਾ ‘ਚ ਵੱਡੇ ਪੱਧਰ ‘ਤੇ ਆਈਏਐਸ-ਐਚਸੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

Global Team
2 Min Read

ਹਰਿਆਣਾ: ਸੂਬਾ ਸਰਕਾਰ ਨੇ ਵੱਡੀ ਗਿਣਤੀ ਵਿੱਚ ਆਈਏਐਸ ਅਤੇ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਛੇ ਆਈਏਐਸ ਅਤੇ 21 ਐਚਸੀਐਸ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ।

ਦੱਸ ਦਈਏ ਕਿ 8 ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਨਿਯੁਕਤ ਕੀਤੇ ਗਏ ਹਨ। 2018 ਬੈਚ ਦੀ ਆਈਏਐਸ ਅਧਿਕਾਰੀ ਸੁਭੀਤਾ ਢਾਕਾ ਨੂੰ ਪਲਵਲ ਦਾ ਏਡੀਸੀ ਨਿਯੁਕਤ ਕੀਤਾ ਗਿਆ ਹੈ। 2021 ਬੈਚ ਦੇ ਆਈਏਐਸ ਅਧਿਕਾਰੀ ਸੋਨੂੰ ਭੱਟ ਨੂੰ ਗੁਰੂਗ੍ਰਾਮ ਦਾ ਏਡੀਸੀ ਨਿਯੁਕਤ ਕੀਤਾ ਗਿਆ ਹੈ। 2021 ਬੈਚ ਦੇ ਆਈਏਐਸ ਅਧਿਕਾਰੀ ਵਿਵੇਕ ਆਰੀਆ ਨੂੰ ਕੁਰੂਕਸ਼ੇਤਰ ਦਾ ਏਡੀਸੀ ਨਿਯੁਕਤ ਕੀਤਾ ਗਿਆ ਹੈ।

ਐੱਚਸੀਐੱਸ ਅਧਿਕਾਰੀ ਯੋਗੇਸ਼ ਕੁਮਾਰ ਮਹਿਤਾ ਨੂੰ ਕਰਨਾਲ ਵਿੱਚ ਏਡੀਸੀ ਨਿਯੁਕਤ ਕੀਤਾ ਗਿਆ ਹੈ। ਐੱਚਸੀਐੱਸ ਅਧਿਕਾਰੀ ਪ੍ਰਦੀਪ ਕੁਮਾਰ ਨੂੰ ਜੀਂਦ ਵਿੱਚ ਏਡੀਸੀ ਨਿਯੁਕਤ ਕੀਤਾ ਗਿਆ ਹੈ। ਐੱਚਸੀਐੱਸ ਅਧਿਕਾਰੀ ਡਾ. ਸੁਸ਼ੀਲ ਕੁਮਾਰ ਨੂੰ ਕੈਥਲ ਵਿੱਚ ਏਡੀਸੀ ਨਿਯੁਕਤ ਕੀਤਾ ਗਿਆ ਹੈ। ਐੱਚਸੀਐੱਸ ਅਧਿਕਾਰੀ ਵਿਰਾਟ ਨੂੰ ਅੰਬਾਲਾ ਵਿੱਚ ਏਡੀਸੀ ਵਜੋਂ ਤਾਇਨਾਤ ਕੀਤਾ ਗਿਆ ਹੈ।ਐੱਚਸੀਐੱਸ ਅਧਿਕਾਰੀ ਤਰੁਣ ਕੁਮਾਰ ਨੂੰ ਮਹਿੰਦਰਗੜ੍ਹ ਵਿੱਚ ਏਡੀਸੀ ਵਜੋਂ ਤਾਇਨਾਤ ਕੀਤਾ ਗਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment