ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਨਿਯੁਕਤੀਆਂ ਦਾ ਦੌਰ ਬੁੱਧਵਾਰ ਨੂੰ ਵੀ ਜਾਰੀ ਰਿਹਾ।
ਸਰਕਾਰ ਨੇ ਦੋ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ, ਜਿਹੜੇ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਏ.ਕੇ.ਪਾਂਡੇ ਅਤੇ ਐਸ਼. ਬੂਪਥੀ ਆਈ.ਪੀ.ਐਸ. ਦੇ ਨਾਂ ਸ਼ਾਮਲ ਹਨ।