ਆਲ ਇੰਡੀਆ ਸਿਵਲ ਸਰਵਿਸਜ਼ ਲਾਅਨ ਟੈਨਿਸ ਮੁਕਾਬਲਿਆਂ ਲਈ ਟਰਾਇਲ 3 ਮਾਰਚ ਨੂੰ

TeamGlobalPunjab
1 Min Read

ਚੰਡੀਗੜ੍ਹ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਲਾਅਨ ਟੈਨਿਸ (ਪੁਰਸ਼/ਮਹਿਲਾਵਾਂ) ਟੂਰਨਾਮੈਂਟ ਲੇਕ ਸਪੋਰਟਸ ਕੰਪਲੈਕਸ, ਚੰਡੀਗੜ੍ਹ ਵਿਖੇ 9 ਮਾਰਚ ਤੋਂ 14 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਟਰਾਇਲ ਸਰਕਾਰੀ ਮਲਟੀਪਰਪਜ਼ ਸੀਨੀਅਰ ਸੰਕੈਡਰੀ ਸਕੂਲ, ਪਟਿਆਲਾ ਵਿਖੇ ਮਿਤੀ 3 ਮਾਰਚ ਨੂੰ ਸਵੇਰੇ 10:00 ਵਜੇ ਨਿਸ਼ਚਿਤ ਕੀਤੇ ਗਏ ਹਨ।

ਇਸ ਲਈ ਚਾਹਵਾਨ ਖਿਡਾਰੀ ਸਰਕਾਰੀ ਮੁਲਾਜ਼ਮ (ਰੈਗੂਲਰ) ਆਪੋ-ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਕੇ ਇਨ੍ਹਾਂ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਤੇ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਵੱਲੋਂ ਦਿੱਤੀ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment