ਪੰਜਾਬ ਸਰਕਾਰ ਵੱਲੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ਮੌਕੇ ‘ਸਰਬ ਧਰਮ ਪ੍ਰਾਥਨਾ ਸਭਾ’ ਦਾ ਆਯੋਜਨ

TeamGlobalPunjab
2 Min Read

ਚੰਡੀਗੜ੍ਹ : ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਬਰਕਰਾਰ ਰੱਖਣ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕੀਤਾ ਗਿਆ। ਪਾਰਟੀ ਨੇਤਾਵਾਂ ਅਤੇ ਮੈਂਬਰਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਮਨ-ਕਾਨੂੰਨ ਦੀ ਬਹਾਲੀ ਲਈ ਮਰਹੂਮ ਬੇਅੰਤ ਸਿੰਘ ਜੀ ਦੇ ਬਲਿਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਯਾਦ ਵਿੱਚ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਦੀ 26ਵੀਂ ਬਰਸੀ ਸੈਕਟਰ-42, ਚੰਡੀਗੜ੍ਹ ਵਿਖੇ ਮਨਾਈ ਗਈ। ਪੰਜਾਬ ਦੇ 12ਵੇਂ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ, 1995 ਨੂੰ ਹੱਤਿਆ ਕਰ ਦਿੱਤੀ ਗਈ ਸੀ।

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਯਾਦ ਕਰਦਿਆਂ ਸਰਬ ਧਰਮ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ।

- Advertisement -

ਇਸ ਮੌਕੇ ਮਰਹੂਮ ਮੁੱਖ ਮੰਤਰੀ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਵੱਲੋਂ ਸ਼ੁਰੂ ਕੀਤੀਆਂ ਵਿਕਾਸ ਨੀਤੀਆਂ ਅਤੇ ਸਕੀਮਾਂ ਨੂੰ ਅੱਗੇ ਲੈ ਜਾਣ ਦਾ ਅਹਿਦ ਦੁਹਰਾਇਆ। ਇਸ ਤੋਂ ਇਲਾਵਾ ਬੇਅੰਤ ਸਿੰਘ ਦੇ ਦੂਜੇ ਪੋਤਰੇ ਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਜੀ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਅਪਨਾਉਣ ਦਾ ਅਹਿਦ ਵੀ ਲਿਆ।

ਮਰਹੂਮ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਂਦ ਕਰਦਿਆਂ ਕੋਟਲੀ ਨੇ ਕਿਹਾ ਕਿ ਬੇਅੰਤ ਸਿੰਘ ਨੇ ਸੂਬੇ ਦੀ ਏਕਤਾ ਅਤੇ ਭਾਈਚਾਰਕ ਸਾਂਝ ਬਹਾਲ ਕਰਨ ਲਈ ਅਣਥੱਕ ਯੋਗਦਾਨ ਪਾਇਆ ਅਤੇ ਅਸੀਂ ਵੀ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਨੇ ਚਾਰ ਦਹਾਕੇ ਤੱਕ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਅਤੇ ਅਜਿਹੀ ਮਿਸਾਲ ਘੱਟ ਹੀ ਦੇਖਣ ਨੂੰ ਮਿਲਦੀ ਹੈ। ਸਾਨੂੰ ਅੱਜ ਉਹਨਾਂ ਵੱਲੋਂ ਦਿਖਾਏ ਰਾਹ ਉਤੇ ਚੱਲਣ ਦੀ ਲੋੜ ਹੈ।

Share this Article
Leave a comment