ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਅੱਜ ਦਿੱਤੀ ਜਾਵੇਗੀ ਸ਼ਰਧਾਂਜਲੀ

TeamGlobalPunjab
1 Min Read

ਚੰਡੀਗੜ੍ਹ : ਦਿੱਲੀ ਵਿੱਚ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਅੰਦੋਲਨ ਚੱਲ ਰਿਹਾ ਹੈ। ਇਸ ਅੰਦੋਲਨ ਦੌਰਾਨ ਹੁਣ ਤਕ 24 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਹੈ। ਜਿਸ ਦੇ ਚੱਲਦੇ ਹੋਏ ਅੱਜ ਪੂਰੇ ਦੇਸ਼ ਭਰ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਕਿਸਾਨ ਜਥੇਬੰਦੀਆਂ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ 20 ਦਸੰਬਰ ਨੂੰ ਪੰਜਾਬ ਹਰਿਆਣਾ ਦੇ ਨਾਲ ਨਾਲ ਪੂਰੇ ਦੇਸ਼ ‘ਚ ਸ਼ਰਧਾਂਜਲੀ ਸਮਾਗਮ ਕਰਵਾਏ ਜਾਣਗੇ। ਜਿਸ ਨੂੰ ਦੇਖਦੇ ਹੋਏ ਅੱਜ ਹਰ ਜਗ੍ਹਾ ‘ਤੇ ਮਾਰੇ ਗਏ ਕਿਸਾਨਾਂ ਨੂੰ ਯਾਦ ਕੀਤਾ ਜਾ ਰਿਹਾ ਹੈ।

ਇਸ ਤੋੋਂ ਇਲਾਵਾ ਬਾਬਾ ਰਾਮ ਸਿੰਘ ਜੀ ਨਾਨਕਸਰ ਵਾਲਿਆਂ ਦੀ ਸ਼ਹਾਦਤ ਨੇ ਸੱਭ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਹਨਾਂ ਦੀ ਆਤਮਾ ਨੂੰ ਸ਼ਾਂਤੀ ਲਈ ਵੀ ਸ਼ਰਧਾਂਜਲੀ ਦਿੱਤੀ ਜਾਵੇਗੀ। ਬਾਬਾ ਰਾਮ ਸਿੰਘ ਨੇ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਆਪਣੇ ਆਪ ਨੂੰ ਡੇਰੇ ਵਿੱਚ ਗੋਲੀ ਮਾਰ ਲਈ ਸੀ। ਬਾਬਾ ਰਾਮ ਸਿੰਘ ਨੇ ਕਿਹਾ ਸੀ ਕਿ ਕੜਾਕੇ ਦੀ ਠੰਢ ਵਿੱਚ ਬਜ਼ੁਰਗ, ਮਹਿਲਾਵਾਂ ਅਤੇ ਬੱਚੇ ਧਰਨਾ ਦੇ ਰਹੇ ਹਨ। ਪਰ ਕੇਂਦਰ ਸਰਕਾਰ ਵੱਲੋਂ ਇਹਨਾਂ ਦੀ ਸਾਰ ਨਹੀਂ ਲਈ ਗਈ। ਇਸ ਕਰਕੇ ਉਹਨਾਂ ਨੇ ਖੁਦਕੁਸ਼ੀ ਕੀਤੀ ਸੀ।

Share This Article
Leave a Comment