ਤ੍ਰਿਪਤ ਰਜਿੰਦਰ ਬਾਜਵਾ ਨੇ ਸਿੱਧੀ ਅਦਾਇਗੀ ‘ਤੇ ਘੇਰੀ ਕੇਂਦਰ ਸਰਕਾਰ

TeamGlobalPunjab
1 Min Read

ਗੁਰਦਾਸਪੁਰ : ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਐਫ.ਸੀ.ਆਈ ਲਈ ਜਾਰੀ ਕੀਤੀਆਂ ਨਵੀਂਆਂ ਹਦਾਇਤਾਂ ਸਬੰਧੀ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਇਸ ਨੀਤੀ ਦੇ ਖਿਲਾਫ ਹਨ ਅਤੇ ਪੰਜਾਬ ਦੇ ਆੜਤੀਆਂ ਅਤੇ ਕਿਸਾਨਾਂ ਦੇ ਹੱਕ ‘ਚ ਪ੍ਰਧਾਨ ਮੰਤਰੀ ਨੂੰ ਵੀ ਕਈ ਵਾਰ ਅਪੀਲ ਕਰ ਚੁਕੇ ਹਨ।

ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿਖੇ ਪਹੁੰਚੇ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਰ ਵਲੋਂ ਕਣਕ ਦੀ ਖਰੀਦ ਲਈ ਸਿੱਧੀ ਅਦਾਇਗੀ ਦੀ ਨੀਤੀ ਨੂੰ ਲਾਗੂ ਕੀਤਾ ਹੈ ਉਸ ਨਾਲ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਵੰਡ ਪਾਉਣ ਦੀ ਕੋਸ਼ਿਸ਼ ਹੈ। ਜਦਕਿ ਪੰਜਾਬ ਅਤੇ ਹਰਿਆਣਾ ‘ਚ ਕਿਸਾਨੀ ਵਿਚ ਆੜਤੀਆ ਵਰਗ ਦਾ ਅਹਿਮ ਰੋਲ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਧੀ ਅਦਾਇਗੀ ਨੀਤੀ ਨੂੰ ਸੂਬੇ ‘ਚ ਨਾ ਲਾਗੂ ਕਰਨ ਬਾਰੇ ਕੇਂਦਰ ਨੂੰ ਅਪੀਲ ਕਰ ਚੁਕੇ ਹਨ ਲੇਕਿਨ ਕੇਂਦਰ ਸਰਕਾਰ ਉਹਨਾਂ ਦੀ ਇੱਕ ਵੀ ਅਪੀਲ ਨਹੀਂ ਸੁਣ ਰਹੀ। ਤ੍ਰਿਪਤ ਰਜਿੰਦਰ ਬਾਜਵਾ ਨੇ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਆੜਤੀਆ ਅਤੇ ਕਿਸਾਨ ਦੇ ਨਾਲ ਖੜੀ ਹੀ ਅਤੇ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ।

Share this Article
Leave a comment