ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ  ਦੀ ਕੋਰੋਨਾ ਵਾਇਰਸ  ਰਿਪੋਰਟ ਅੱਜ ਨੈਗੇਟਿਵ ਆਈ ਹੈ। ਦਸ ਦੇਈਏ ਡਾਇਰੈਕਟਰ ਪੰਚਾਇਤ ਵਿਭਾਗ ਵਿਪੁਲ ਉਜਵਲ ਦੀ ਰਿਪੋਰਟ ਵੀ ਪਾਜ਼ਿਟਿਵ ਆਉਣ ਤੋਂ ਬਾਅਦ ਬਾਜਵਾ ਵਲੋਂ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ ਗਿਆ ਸੀ।

ਬੀਤੇ ਦਿਨੀਂ ਵਿਪੁਲ ਉਜਵਲ ਨੇ ਰੂਰਲ ਡਿਵੈਲਪਮੈਂਟ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨਾਲ ਵੀ ਮੁਲਾਕਾਤ ਕੀਤੀ ਸੀ, ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਤੋਂ ਕਾਫ਼ੀ ਦੂਰੀ ‘ਤੇ ਸਨ। ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ‘ਤੇ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ‘ਚ ਖੁਸੀ ਦਾ ਮਾਹੌਲ ਪਾਇਆ ਗਿਆ ਹੈ।

Share this Article
Leave a comment