ਸਰਕਾਰੀ ਦਫਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿੱਪੀ ਵਿਚ ਨਾ ਲਿਖਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ: ਬਾਜਵਾ

TeamGlobalPunjab
2 Min Read

ਚੰਡੀਗੜ੍ਹ: ਸੂਬੇ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਬਾਰ ਫਿਰ ਸਾਰੇ ਸਬੰਧਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖਤੀ ਨਾਲ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾਮ-ਪੱਟੀਆਂ / ਮੀਲ ਪੱਥਰ / ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਪੰਜਾਬ ਸਰਕਾਰ ਵਲੋਂ ਮਾਂ ਬਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਵਿਚ ਅਹਿਮ ਫੈਸਲਾ ਲਿਆ ਸੀ। ਜਿਸ ਦੇ ਅਨੁਸਾਰ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ / ਵਿਭਾਗਾਂ / ਅਦਾਰਿਆਂ / ਅਰਧ ਸਰਕਾਰੀ ਅਦਾਰਿਆਂ / ਬੋਰਡ / ਨਿਗਮ / ਵਿਦਿਅਕ ਸੰਸਥਾਵਾਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ-ਪੱਟੀਆਂ / ਮੀਲ ਪੱਥਰ / ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।

ਭਾਸ਼ਵਾਂ ਮੰਤਰੀ ਨੇ ਨਾਲ ਹੀ ਦੱਸਿਆ ਕਿ ਇਸ ਸਬੰਧ ਵਿਚ ਸਮੇਂ ਸਮੇਂ ਤੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਪੰਜਾਬੀ ਭਾਸ਼ਾ ਸਬੰਧੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਐਕਟ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।

ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਭਾਗ / ਬੋਰਡ ਕਾਰਪੋਰੇਸ਼ਨ ਵਿਚ ਲੱਗੇ ਬੋਰਡ / ਨਾਮ ਪੱਟੀ / ਮੀਲ ਪੱਥਰ ਦੇ ਸਬਦ ਜੋੜ ਦਰੁਸਤ ਨਾ ਹੋਣ ਦੀ ਸੂਚਨਾ ਕਿਸੇ ਵੀ ਵਿਅਕਤੀ ਨੂੰ ਮਿਲਦੀ ਹੈ ਤਾਂ ਉਹ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਈ.ਮੇਲ ਪਤੇ [email protected] ਤੇ ਸੂਚਿਤ ਕਰ ਸਕਦਾ ਹੈ।

Share This Article
Leave a Comment