ਟਿੱਪਰ ਚਾਲਕਾਂ ਨੇ ਲਗਾਏ ਮਾਈਨਿੰਗ ਵਿਭਾਗ ‘ਤੇ ਧੱਕੇਸ਼ਾਹੀ ਦੇ ਦੋਸ਼

TeamGlobalPunjab
2 Min Read

ਗੜ੍ਹਸ਼ੰਕਰ: ਇਥੋਂ ਦੇ ਕੁਝ ਟਿੱਪਰ ਮਾਲਕਾਂ ਵੱਲੋਂ ਮਾਈਨਿੰਗ ਅਧਿਕਾਰੀ ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਹਨ। ਟਿੱਪਰ ਮਾਲਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਿਨ੍ਹਾਂ ਕਿਸੇ ਵਜ੍ਹਾ ਤੋਂ ਹੀ ਉਨ੍ਹਾਂ ਦੀਆਂ 16 ਗੱਡੀਆਂ ਨੂੰ ਰੋਕ ਕੇ ਉਨ੍ਹਾਂ ‘ਤੇ ਨਾਜਾਇਜ਼ ਪਰਚੇ ਦਰਜ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟਰਾਂ ਨੇ ਦੱਸਿਆ ਕਿ ਉਹ ਹਿਮਾਚਲ ਤੋਂ ਰੇਤਾ ਪੰਜਾਬ ‘ਚ ਲਿਆਉਂਦੇ ਹਨ ਤੇ ਇਸ ਵਿੱਚ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਗੈਰ ਕਾਨੂੰਨੀ ਕੰਮ ਨਹੀਂ ਕੀਤਾ ਜਾਂਦਾ ਤੇ ਰੇਤਾ ਲਿਆਉਣ ਦੇ ਉਨ੍ਹਾਂ ਕੋਲ ਸਾਰੇ ਕਾਗਜ਼ਾਤ ਵੀ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਲਗਭਗ 1 ਵਜੇ ਉਨ੍ਹਾਂ ਦੇ ਡਰਾਈਵਰਾਂ ਵੱਲੋਂ ਫੋਨ ਤੇ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਨੂੰ ਗੜ੍ਹਸ਼ੰਕਰ ਸ਼ਹਿਰ ‘ਚ ਧੱਕੇ ਨਾਲ ਰੋਕ ਕੇ ਉਨ੍ਹਾਂ ਦੇ ਕਾਗਜ਼ ਅਤੇ ਹੋਰ ਸਾਮਾਨ ਜ਼ਬਤ ਕਰ ਲਿਆ ਗਿਆ ਹੈ ਤੇ ਉਨ੍ਹਾਂ ਉੱਪਰ ਪਰਚੇ ਵੀ ਦਰਜ ਕੀਤੇ ਗਏ। ਟਰਾਂਸਪੋਰਟਰਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸਾਰੇ ਕਾਗਜ਼ਾਤ ਪੂਰੇ ਹੋਣ ਦੇ ਬਾਵਜੂਦ ਵੀ ਹੁਸ਼ਿਆਰਪੁਰ ਦੇ ਪੁਲਿਸ ਵਿਭਾਗ ਦੇ ਕਿਸੇ ਉੱਚ ਅਧਿਕਾਰੀ ਵੱਲੋਂ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਤੇ ਡਰਾਈਵਰਾਂ ਨੂੰ ਵੀ ਥਾਣੇ ਅੰਦਰ ਡੱਕ ਦਿੱਤਾ ਗਿਆ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੁਣਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾਵੇ।

ਇਸ ਸਾਰੇ ਮਾਮਲੇ ਵਾਰੇ ਥਾਣਾ ਗੜ੍ਹਸ਼ੰਕਰ ਦੇ ਐਸ ਐੱਚ ਓ ਇਕਬਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪੈਟ੍ਰੋਲਿੰਗ ਦੌਰਾਨ ਦੇਖਿਆ ਗਿਆ ਕਿ ਵੱਡੀ ਮਾਤਰਾ ਦੇ ਵਿੱਚ ਗੜ੍ਹਸ਼ੰਕਰ ਦੇ ਆਨੰਦਪੁਰ ਸਾਹਿਬ ਰੋਡ ਓਵਰਲੋਡ ਟਿੱਪਰ ਆ ਰਹੇ ਸਨ ਜਿਨ੍ਹਾਂ ਤੋਂ ਪੁੱਛ ਗਿੱਛ ਕੀਤੀ ਤਾਂ ਟਿੱਪਰ ਚਾਲਕ ਕੋਈ ਵੀ ਕਾਗਜ਼ਾਤ ਨਹੀਂ ਦਿਖਾ ਪਾਏ ਜਿਸ ‘ਤੇ ਟਿੱਪਰਾਂ ਨੂੰ ਕਬਜੇ ਦੇ ‘ਚ ਲੈਕੇ ਮਾਮਲੇ ਦਰਜ ਕਰ ਦਿੱਤੇ ਹਨ।

Share this Article
Leave a comment