ਸਰੀ : ਕੋਰੋਨਾ ਮਹਾਮਾਰੀ ਕਾਰਨ ਕਈ ਦੇਸ਼ਾਂ ਵਿੱਚ ਆਰਥਿਕ ਮੰਦੀ ਛਾਈ ਹੋਈ ਹੈ ਅਤੇ ਰੋਜ਼ਗਾਰ ਬੰਦ ਹੋ ਗਏ ਹਨ। ਜਿਸ ਤਹਿਤ ਕੈਨੇਡਾ ਨੇ ਹੁਣ ਕਾਮਿਆਂ ਦੀ ਕਮੀ ਮਹਿਸੂਸ ਕੀਤੀ ਹੈ। ਜਿਸ ਤਹਿਤ ਹੁਣ ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਵਿਭਾਗ ਨੇ ਅਗਲੇ ਤਿੰਨ ਸਾਲ ਦੌਰਾਨ 12 ਲੱਖ ਨਵੇਂ ਕਾਮਿਆਂ ਨੂੰ ਬਣਾਉਣ ਦਾ ਟੀਚਾ ਮਿੱਥਿਆ ਹੈ। ਜਿਸ ਨੂੰ ਦੇਖਦੇ ਹੋਏ 2021 ਵਿੱਚ 401,000 ਪੀ.ਆਰ., 2022 ਵਿੱਚ 411,000 ਅਤੇ 2023 ਵਿੱਚ 421,000 ਪੀ.ਆਰ. ਸ਼ਾਮਲ ਕੀਤੇ ਜਾਣਗੇ।
ਪਿਛਲੀ ਯੋਜਨਾ ਅਨੁਸਾਰ 2021 ਵਿੱਚ 351,000 ਅਤੇ 2022 ਵਿੱਚ 361,000 ਪੀ.ਆਰ. ਬੁਲਾਉਣ ਦਾ ਕੈਨੇਡਾ ਸਰਕਾਰ ਦਾ ਟਾਰਗੇਟ ਰੱਖਿਆ ਗਿਆ ਸੀ।
ਕੈਨੇਡਾ ਵਿੱਚ ਰੁਜ਼ਗਾਰ ਅਤੇ ਵਪਾਰ ਨੂੰ ਮੁੜ ਤੋਂ ਲੀਹ ‘ਤੇ ਲਿਆਉਣ ਲਈ ਟਰੂਡੋ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਜਿਸ ਤਹਿਤ ਹੁਣ ਭਾਰਤ ਤੋਂ ਕੈਨੇਡਾ ਜਾਣ ਦੇ ਇੱਛੁਕ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ। ਹਾਲਾਂਕਿ ਭਾਰਤ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਕਾਰਨ ਅੰਤਰਰਾਸ਼ਟਰੀ ਉਡਾਨਾਂ ‘ਤੇ ਰੋਕ ਲਗਾਈ ਹੋਈ ਹੈ, ਪਰ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਤੱਕ ਅੰਤਰਰਾਸ਼ਟਰੀ ਉਡਾਨਾਂ ਨੂੰ ਭਰਨ ਦੀ ਮਨਜ਼ੂਰੀ ਦੇ ਦਿੱਤੀ ਜਾਵੇਗੀ। ਜਿਸ ਤਹਿਤ ਭਾਰਤ ਦੇ ਇੱਛੁਕ ਨੌਜਵਾਨ ਆਪਣਾ ਚੰਗਾ ਭਵਿੱਖ ਬਣਾਉਣ ਦੇ ਲਈ ਕੈਨੇਡਾ ਜਾ ਸਕਦੇ ਹਨ।