ਟਰੂਡੋ ਨੇ ਟਰੱਕ ਡਰਾਈਵਰਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਲਾਗੂ ਕੀਤੀ ਐਮਰਜੈਂਸੀ

TeamGlobalPunjab
2 Min Read

ਓਟਵਾ- ਕਨੇਡਾ ਵਿੱਚ ਦੇਸ਼ ਵਿਆਪੀ ਭਖਦੇ ਪ੍ਰਦਰਸ਼ਨਾਂ ਨੂੰ ਖਤਮ ਨਾ ਹੁੰਦੇ ਵੇਖਦੇ ਹੋਏ, ਪ੍ਰਧਾਨ ਮੰਤਰੀ ਟਰੂਡੋ ਨੇ ਆਖਰਕਾਰ ਦੇਸ਼ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ। ਟਰੱਕ ਡਰਾਈਵਰਾਂ ਦੇ ਦੇਸ਼ ਵਿਆਪੀ ਰੋਹ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕਿਹਾ ਕਿ ਉਹ ਇਸ ਨੂੰ ਖਤਮ ਕਰਨ ਲਈ ਐਮਰਜੈਂਸੀ ਦੀ ਸਥਿਤੀ ਲਾਗੂ ਕਰਨਗੇ, ਜੋ ਕਿ ਔਖੇ ਸਮੇਂ ਵਿੱਚ ਵਰਤੀ ਜਾਂਦੀ ਹੈ।

ਟਰੂਡੋ ਨੇ ਕਿਹਾ, ‘ਇਹ ਸਾਡੀ ਆਰਥਿਕਤਾ ਦੇ ਨਾਲ-ਨਾਲ ਜਨਤਾ ਦੀ ਸੁਰੱਖਿਆ ‘ਤੇ ਵੀ ਮੁਸੀਬਤ ਬਣਿਆ ਹੈ। ਅਸੀਂ ਗ਼ੈਰ-ਕਾਨੂੰਨੀ ਅਤੇ ਖ਼ਤਰਨਾਕ ਗਤੀਵਿਧੀਆਂ ਨੂੰ ਵਧਣ-ਫੁੱਲਣ ਦੀ ਇਜਾਜ਼ਤ ਨਹੀਂ ਦੇ ਸਕਦੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਘਰ ਜਾਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਹ ਗੈਰ-ਕਾਨੂੰਨੀ ਗਤੀਵਿਧੀ ਖਤਮ ਹੋਣੀ ਚਾਹੀਦੀ ਹੈ ਅਤੇ ਇਹ ਖਤਮ ਹੋਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਇਹ ਲੋਕ ਘਰ ਜਾਣ ਦਾ ਫੈਸਲਾ ਕਰਨਗੇ ਨਹੀਂ ਤਾਂ ਪੁਲਿਸ ਦਖਲ ਦੇਵੇਗੀ।

ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਬਣਾਉਣ ਲਈ ਸ਼ੁਰੂ ਹੋਇਆ ਪ੍ਰਦਰਸ਼ਨ ਹੁਣ ਵੱਡਾ ਸੰਕਟ ਬਣਦਾ ਜਾ ਰਿਹਾ ਹੈ। ਇਸ ਦੌਰਾਨ ਖਬਰ ਆਈ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਪਹਿਲੀ ਵਾਰ ਐਮਰਜੈਂਸੀ ਸਿਚੂਏਸ਼ਨ ਐਕਟ ਦੀ ਮੰਗ ਕੀਤੀ ਹੈ। ਦਰਅਸਲ ਹਜ਼ਾਰਾਂ ਟਰੱਕ ਡਰਾਈਵਰ ਆਪਣੇ ਟਰੱਕਾਂ ਨਾਲ ਪ੍ਰਦਰਸ਼ਨ ਕਰ ਰਹੇ ਹਨ। ਇਸ ਕਾਰਨ ਰਾਜਧਾਨੀ ਓਟਾਵਾ ਦੇ ਕਈ ਇਲਾਕੇ ਜਾਮ ਹੋ ਗਏ ਹਨ।

ਓਟਾਵਾ ਵਿੱਚ 50,000 ਤੋਂ ਵੱਧ ਟਰੱਕ ਡਰਾਈਵਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਇਤਿਹਾਸ ਵਿੱਚ ਪਹਿਲੀ ਵਾਰ ਐਮਰਜੈਂਸੀ ਸਿਚੂਏਸ਼ਨ ਐਕਟ ਦੀ ਮੰਗ ਕੀਤੀ ਹੈ ਤਾਂ ਜੋ ਫੈਡਰਲ ਸਰਕਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੀਆਂ ਪਾਬੰਦੀਆਂ ਵਿਰੁੱਧ ਚੱਲ ਰਹੇ ਰੁਕਾਵਟਾਂ ਅਤੇ ਵਿਰੋਧ ਪ੍ਰਦਰਸ਼ਨਾਂ ਨੂੰ ਸੰਭਾਲਣ ਲਈ ਵਾਧੂ ਸ਼ਕਤੀਆਂ ਦਿੱਤੀਆਂ ਜਾ ਸਕਣ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment