ਓਟਾਵਾ : ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਕਾਰਨ ਵੱਖ ਵੱਖ ਦੇਸ਼ਾਂ ਵੱਲੋਂ ਵਿਦੇਸ਼ੀਆਂ ਦੀ ਐਂਟਰੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਗਈਆਂ ਹਨ। ਇਸ ਦੇ ਚਲਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕੈਨੇਡਾ ਆਉਣ ਵਾਲਿਆਂ ਲਈ ਸਖਤ ਪ੍ਰਤੀਕਿਰਿਆ ਦਿੱਤੀ ਹੈ। ਜਾਣਕਾਰੀ ਮੁਤਾਬਿਕ ਟਰੂਡੋ ਨੇ ਗੈਰ ਨਾਗਰਿਕਾਂ ਦੀ ਕੈਨੇਡਾ ‘ਚ ਨੋ ਐਂਟਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕੈਨੇਡਾ ‘ਚ ਸਿਰਫ ਕੈਨੇਡੀਅਨ, ਡਿਪਲੋਮੈਂਟ ਅਤੇ ਅਮਰੀਕੀ ਨਾਗਰਿਕ ਹੀ ਦਾਖਲ ਹੋ ਸਕਣਗੇ।
Your health and safety has been – and will always be – our top priority. As the COVID-19 situation continues to evolve, so does our response. Today, we announced significant new measures to keep you, your family, and your community safe. ⤵️ pic.twitter.com/dMN3cmXStp
— Justin Trudeau (@JustinTrudeau) March 16, 2020
ਦੱਸ ਦਈਏ ਕਿ ਟਰੂਡੋ ਵੱਲੋਂ ਕੈਨੇਡਾ ‘ਚ ਇਹ ਐਂਟਰੀ ਕੋਰੋਨਾ ਵਾਇਰਸ ਕਰਕੇ ਬੰਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਵੀ ਲੋਕ ਕੈਨੇਡਾ ‘ਚ ਬਾਹਰੋਂ ਆ ਰਹੇ ਹਨ ਉਨ੍ਹਾਂ ਦੀ ਹਵਾਈ ਅੱਡੇ ‘ਤੇ ਪਹਿਲਾਂ ਜਾਂਚ ਕੀਤੀ ਜਾਵੇ ਅਤੇ ਫਿਰ ਉਹ ਉਨ੍ਹਾਂ ਨੂੰ ਦਾਖਲ ਹੋਣ ਦਿੱਤਾ ਜਾਵੇਗਾ। ਇੱਥੇ ਹੀ ਬੱਸ ਨਹੀਂ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ 14 ਦਿਨਾਂ ਲਈ ਵੱਖ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸਕੂਲਾਂ, ਯੂਨੀਵਰਸਿਟੀਆਂ, ਅਤੇ ਹੋਰ ਕਾਰੋਬਾਰੀ ਸੰਸਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।