ਅਮਰੀਕਾ ਨੇ ਹਿਊਮਨੋਇਡ ਰੋਬੋਟਾਂ ‘ਤੇ ਲਗਾਈ ਪਾਬੰਦੀ, ਦੇਸ਼ ਦੀ ਸੁਰੱਖਿਆ ਨੂੰ ਦੱਸਿਆ ਖ਼ਤਰਾ

Global Team
2 Min Read

ਵਾਸ਼ਿੰਗਟਨ : ਅਮਰੀਕਾ ਅਤੇ ਚੀਨ ਵਿਚਕਾਰ ਤਕਨਾਲੋਜੀ ਜੰਗ ਆਰਟੀਫੀਸ਼ੀਅਲ ਇੰਟੈਲੀਜੈਂਸ ਤੋਂ ਅੱਗੇ ਵਧ ਚੁੱਕੀ ਹੈ। ਵਿਵਾਦ ਦਾ ਸਭ ਤੋਂ ਨਵਾਂ ਮੁੱਦਾ ਚੀਨ ਦੇ ਹਿਊਮਨੋਇਡ ਰੋਬੋਟ ਹਨ, ਜਿਨ੍ਹਾਂ ‘ਤੇ ਅਮਰੀਕੀ ਰਾਸ਼ਟਰੀ ਸੁਰੱਖਿਆ ਲਈ ਖ਼ਤਰੇ ਦੇ ਕਾਰਨ ਅਮਰੀਕਾ ਵਿੱਚ ਆਯਾਤ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੀਨ ਨੂੰ ਨਿਸ਼ਾਨਾ ਬਣਾਉਣ ਵਾਲੇ ਇਸ ਕਦਮ ਨੂੰ ਲੈ ਕੇ ਅਮਰੀਕਾ ਨੇ ਤਰਕ ਦਿੱਤਾ ਹੈ ਕਿ ਅਜਿਹੇ ਰੋਬੋਟ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਸਕਦੇ ਹਨ।

ਅਮਰੀਕੀ ਏ.ਆਈ. ਨੂੰ ਰਾਸ਼ਟਰੀ ਸੁਰੱਖਿਆ ਖ਼ਤਰਿਆਂ ਤੋਂ ਬਚਾਉਣ ਦੇ ਯਤਨ ਵਿੱਚ ਟਰੰਪ ਪ੍ਰਸ਼ਾਸਨ ਨੇ ਨਵੇਂ ਚੀਨੀ ਰੋਬੋਟਾਂ ਅਤੇ ਪਾਵਰ ਇਨਵਰਟਰਾਂ ਦੇ ਆਯਾਤ ‘ਤੇ ਬੈਨ ਲਗਾ ਦਿੱਤਾ ਹੈ। ਅਮਰੀਕਾ ਦੇ ਫੈਡਰਲ ਸੰਚਾਰ ਕਮਿਸ਼ਨ (FCC) ਨੇ ਵਿਦੇਸ਼ ਨਿਰਮਿਤ ਹਿਊਮਨੋਇਡ ਰੋਬੋਟਾਂ ਦੇ ਆਯਾਤ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ। ਇਸ ਫ਼ੈਸਲੇ ਨਾਲ ਦੁਨੀਆ ਦੀਆਂ ਦੋ ਪ੍ਰਮੁੱਖ ਅਰਥਵਿਵਸਥਾਵਾਂ ਵਿਚਕਾਰ ਸਬੰਧਾਂ ‘ਤੇ ਅਸਰ ਪੈ ਸਕਦਾ ਹੈ।

ਅਮਰੀਕਾ ਦੇ ਫੈਡਰਲ ਕਮਿਊਨੀਕੇਸ਼ਨਜ਼ ਕਮਿਸ਼ਨ (FCC) ਨੇ ਇਸ ਫ਼ੈਸਲੇ ਪਿੱਛੇ ਰਾਸ਼ਟਰੀ ਸੁਰੱਖਿਆ ਅਤੇ ਸਾਈਬਰ ਸੁਰੱਖਿਆ ਨਾਲ ਜੁੜੇ ਖ਼ਤਰਿਆਂ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਇਹ ਪਾਬੰਦੀ ਸਿਰਫ਼ ਉਨ੍ਹਾਂ ਰੋਬੋਟਾਂ ‘ਤੇ ਲਾਗੂ ਹੋਵੇਗੀ ਜੋ ਅਜੇ ਅਮਰੀਕਾ ਨਹੀਂ ਪਹੁੰਚੇ ਹਨ। ਪਹਿਲਾਂ ਤੋਂ ਵਰਤੇ ਜਾ ਰਹੇ ਰੋਬੋਟ ਇਸ ਫ਼ੈਸਲੇ ਦੇ ਘੇਰੇ ਵਿੱਚ ਨਹੀਂ ਆਉਣਗੇ।

ਇਹ ਪਾਬੰਦੀ ਟਰੰਪ ਪ੍ਰਸ਼ਾਸਨ ਵੱਲੋਂ ਅਮਰੀਕੀ ਏ.ਆਈ. ਸਪਲਾਈ ਚੇਨ ਨੂੰ ਚੀਨ ਤੋਂ ਹੋਣ ਵਾਲੀ ਡੇਟਾ ਚੋਰੀ ਅਤੇ ਸਾਈਬਰ ਹਮਲਿਆਂ ਦੇ ਖ਼ਤਰਿਆਂ ਤੋਂ ਬਚਾਉਣ ਲਈ ਹੈ। ਅਮਰੀਕੀ ਰਾਸ਼ਟਰਪਤੀ ਸਾਰੇ ਖੇਤਰਾਂ ਵਿੱਚ ਚੀਨੀ ਤਕਨਾਲੋਜੀ ਦੇ ਆਯਾਤ ‘ਤੇ ਸਖ਼ਤ ਪਾਬੰਦੀਆਂ ਲਗਾ ਰਹੇ ਹਨ। ਫੈਡਰਲ ਕਮਿਊਨੀਕੇਸ਼ਨਜ਼ ਕਮਿਸ਼ਨ (FCC) ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਚੀਨੀ ਉਪਕਰਨ ਸਪਲਾਈ ਚੇਨ ਨੂੰ ਖ਼ਰਾਬ ਕਰ ਸਕਦੇ ਹਨ, ਜਿਸ ਨਾਲ ਅਮਰੀਕੀ ਅਰਥਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ ਵਿੱਚ ਵਿਘਨ ਪੈ ਸਕਦਾ ਹੈ ਅਤੇ ਨਾਲ ਹੀ ਸਾਈਬਰ ਸੁਰੱਖਿਆ ਦੇ ਖ਼ਤਰੇ ਵੀ ਪੈਦਾ ਹੋ ਸਕਦੇ ਹਨ।

ਹਾਲਾਂਕਿ, ਇਸ ਫ਼ੈਸਲੇ ‘ਤੇ ਚੀਨ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਵਾਸ਼ਿੰਗਟਨ ਸਥਿਤ ਚੀਨੀ ਦੂਤਾਵਾਸ ਨੇ ਦੋਸ਼ ਲਗਾਇਆ ਕਿ ਅਮਰੀਕਾ ਬਿਨਾਂ ਕਿਸੇ ਸਬੂਤ ਦੇ ਚੀਨੀ ਕੰਪਨੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਚੀਨ ਨੇ ਕਿਹਾ ਕਿ ਉਹ ਆਪਣੇ ਹਿੱਤਾਂ ਦੀ ਰਾਖੀ ਲਈ ਜ਼ਰੂਰੀ ਜਵਾਬੀ ਕਦਮ ਚੁੱਕੇਗਾ।

Share This Article
Leave a Comment