ਟਰੰਪ ਨੇ ਅਮਰੀਕਾ ‘ਚ ਸਾਲ 2024 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲੜਨ ਦਾ ਕੀਤਾ ਐਲਾਨ

Rajneet Kaur
2 Min Read

ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਲ 2024 ‘ਚ ਹੋਣ ਵਾਲੀ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ ਕੀਤਾ ਹੈ। ਟਰੰਪ ਨੇ ਵ੍ਹਾਈਟ ਹਾਊਸ ਦੀ ਉਮੀਦਵਾਰੀ ਲਈ ਦਸਤਾਵੇਜ਼ ਦਾਖਲ ਕੀਤੇ ਹਨ। ਟਰੰਪ ਤੀਜੀ ਵਾਰ ਰਾਸ਼ਟਰਪਤੀ ਦੀ ਚੋਣ ਲੜਨ ਜਾ ਰਹੇ ਹਨ।

ਇਸ ਦੇ ਨਾਲ ਹੀ ਦਸਤਾਵੇਜ਼ ਦਾਖਲ ਕਰਨ ਤੋਂ ਬਾਅਦ ਟਰੰਪ ਨੇ ਵੀ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਮੈਂ ਅਮਰੀਕਾ ਨੂੰ ਮੁੜ ਤੋਂ ਮਹਾਨ ਅਤੇ ਗੌਰਵਸ਼ਾਲੀ ਬਣਾਉਣ ਲਈ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰ ਰਿਹਾ ਹਾਂ। ਟਰੰਪ ਦੇ ਇਸ ਐਲਾਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ ਹੈ ਕਿ ਟਰੰਪ ਨੇ ਅਮਰੀਕਾ ਨੂੰ ਨਿਰਾਸ਼ ਕੀਤਾ ਹੈ।

ਮੰਨਿਆ ਜਾ ਰਿਹਾ ਹੈ ਕਿ ਟਰੰਪ ਨੇ ਚੋਣਾਂ ਤੋਂ ਪਹਿਲਾਂ ਇਸ ਤਰ੍ਹਾਂ ਅਸਾਧਾਰਨ ਤਰੀਕੇ ਨਾਲ ਆਪਣੀ ਦਾਅਵੇਦਾਰੀ ਦਾ ਐਲਾਨ ਕਰਕੇ ਰਿਪਬਲਿਕਨ ਪਾਰਟੀ ਵਿੱਚ ਆਪਣੇ ਸੰਭਾਵੀ ਚੁਣੌਤੀਆਂ ਤੋਂ ਦੂਰੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਟਰੰਪ ਦੀ ਨਾਮਜ਼ਦਗੀ ਨੂੰ ਇਸ ਵਾਰ ਫਲੋਰਿਡਾ ਦੇ ਗਵਰਨਰ ਰੌਨ ਡੇਸਨਾਟਿਸ ਅਤੇ ਟਰੰਪ ਦੇ ਸਾਬਕਾ ਉਪ ਰਾਸ਼ਟਰਪਤੀ ਮਾਈਕ ਪੇਂਸ ਵੱਲੋਂ ਚੁਣੌਤੀ ਦਿੱਤੀ ਜਾ ਰਹੀ ਸੀ। ਡੋਨਾਲਡ ਟਰੰਪ ਨੇ ਹਮੇਸ਼ਾ ਇਹ ਸਾਬਤ ਕੀਤਾ ਹੈ ਕਿ ਉਹ ਮਜ਼ਬੂਤ ​​ਹੈ ਅਤੇ ਮੰਗਲਵਾਰ ਰਾਤ ਨੂੰ ਰਿਪਬਲਿਕਨ ਪਾਰਟੀ ਦੇ ਇੱਕ ਮਜ਼ਬੂਤ ​​ਵਰਗ ਦੇ ਸਖ਼ਤ ਵਿਰੋਧ ਦੇ ਬਾਵਜੂਦ 2024 ਵਿੱਚ ਰਾਸ਼ਟਰਪਤੀ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ।

ਦੱਸ ਦਈਏ ਕਿ ਡੋਨਾਲਡ ਟਰੰਪ ਨੇ 8 ਨਵੰਬਰ ਨੂੰ ਟਵੀਟ ਕਰਕੇ ਕਿਹਾ ਸੀ ਕਿ ਉਹ 15 ਨਵੰਬਰ ਨੂੰ ਵੱਡਾ ਐਲਾਨ ਕਰਨ ਜਾ ਰਹੇ ਹਨ, ਉਦੋਂ ਤੋਂ ਹੀ ਉਨ੍ਹਾਂ ਦੇ ਇਸ਼ਾਰੇ ਤੋਂ ਸਾਫ ਸੀ ਕਿ ਉਹ 2024 ‘ਚ ਇਕ ਵਾਰ ਫਿਰ ਚੋਣ ਮੈਦਾਨ ‘ਚ ਉਤਰਨ ਜਾ ਰਹੇ ਹਨ।  ਟਰੰਪ ਦਾ ਇਹ ਐਲਾਨ ਅਮਰੀਕਾ ਵਿੱਚ ਮੱਧਕਾਲੀ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਕੀਤਾ ਗਿਆ ਹੈ। ਟਰੰਪ ਦੀ ਕਾਗਜ਼ੀ ਕਾਰਵਾਈ ਆਪਣੀ ਉਮੀਦਵਾਰੀ ਸਥਾਪਿਤ ਕਰਨ ਲਈ ਸੰਘੀ ਚੋਣ ਕਮੇਟੀ ਕੋਲ ਪਹੁੰਚ ਗਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment