ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਰੇ ਉਤਪਾਦਾਂ ‘ਤੇ 25 ਫੀਸਦੀ ਟੈਰਿਫ ਲਗਾਉਣਗੇ। ਟਰੰਪ ਨੇ ਇਹ ਐਲਾਨ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਅਮਰੀਕਾ ‘ਚ ਲਗਾਤਾਰ ਵਧ ਰਹੀ ਆਮਦ ਤੋਂ ਨਾਰਾਜ਼ ਹੋ ਕੇ ਕੀਤਾ ਹੈ। ਟਰੰਪ ਨੇ ਚੀਨ ‘ਤੇ ਨਸ਼ੀਲੇ ਪਦਾਰਥਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ‘ਚ ਆਉਣ ਦਾ ਦੋਸ਼ ਵੀ ਲਗਾਇਆ ਹੈ ਅਤੇ ਚੀਨ ‘ਤੇ 10 ਫੀਸਦੀ ਵਾਧੂ ਟੈਰਿਫ ਲਗਾਉਣ ਦੀ ਗੱਲ ਕੀਤੀ ਹੈ।
ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ‘ਤੇ ਸ਼ੇਅਰ ਕੀਤੀਆਂ ਕਈ ਪੋਸਟਾਂ ‘ਚ ਟਰੰਪ ਨੇ ਕਿਹਾ ਕਿ 20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਸਭ ਤੋਂ ਪਹਿਲਾਂ ਉਹ ਕੈਨੇਡਾ, ਚੀਨ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਮਾਨ ‘ਤੇ ਟੈਰਿਫ ਲਗਾਉਣਗੇ। ਟਰੰਪ ਨੇ ਲਿਖਿਆ ਕਿ ਹਜ਼ਾਰਾਂ ਲੋਕ ਮੈਕਸੀਕੋ ਅਤੇ ਕੈਨੇਡਾ ਤੋਂ ਅਮਰੀਕਾ ਵਿਚ ਦਾਖਲ ਹੋ ਰਹੇ ਹਨ ਅਤੇ ਉਹ ਆਪਣੇ ਨਾਲ ਡਰੱਗਜ਼ ਅਤੇ ਅਪਰਾਧ ਲਿਆ ਰਹੇ ਹਨ। ਜੇਕਰ ਕੈਨੇਡਾ ਅਤੇ ਮੈਕਸੀਕੋ ਚਾਹੁਣ ਤਾਂ ਉਹ ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕ ਸਕਦੇ ਹਨ ਅਤੇ ਉਨ੍ਹਾਂ ਕੋਲ ਅਜਿਹਾ ਕਰਨ ਦੀ ਸ਼ਕਤੀ ਵੀ ਹੈ। ਇਸ ਲਈ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਉਤਪਾਦਾਂ ‘ਤੇ 25 ਫੀਸਦੀ ਟੈਰਿਫ ਲਗਾਇਆ ਜਾਵੇਗਾ ਅਤੇ ਜਦੋਂ ਤੱਕ ਕੈਨੇਡਾ ਅਤੇ ਮੈਕਸੀਕੋ ਆਪਣੀ ਸਰਹੱਦ ਰਾਹੀਂ ਅਮਰੀਕਾ ‘ਚ ਆਉਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨਹੀਂ ਰੋਕਦੇ, ਉਨ੍ਹਾਂ ਨੂੰ ਭਾਰੀ ਟੈਰਿਫ ਦੇਣੇ ਪੈਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।