ਵਾਸ਼ਿੰਗਟਨ : ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਟਰੰਪ ਵੱਲੋਂ ਕੀਤਾ ਗਿਆ ਮੁਕੱਦਮਾ ਖਾਰਜ ਕਰ ਦਿੱਤਾ ਜਿਸ ਵਿਚ ਉਨ੍ਹਾਂ ਨੇ ਟੈਕਸਾਸ ਵਿਖੇ ਜੋਅ ਬਾਇਡਨ ਦੀ ਜਿੱਤ ਨੂੰ ਕੋਰਟ ਵਿਚ ਚੁਣੌਤੀ ਦਿੱਤੀ ਸੀ। ਟਰੰਪ ਦੇ ਇਸ ਤੋਂ ਪਹਿਲਾਂ ਜਾਰਜੀਆ, ਮਿਸ਼ੀਗਨ, ਪੈਨਸਲਵੇਨੀਆ ਅਤੇ ਵਿਸਕਾਨਸਿਨ ਵਿਚ ਮੁਕੱਦਮੇ ਖਾਰਜ ਹੋ ਚੁੱਕੇ ਹਨ।
ਕੋਰਟ ਦੇ ਫ਼ੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਗੁੱਸੇ ‘ਚ ਆਏ ਟਰੰਪ ਨੇ ਟਵੀਟ ਕਰਕੇ ਕਿਹਾ ਸੁਪਰੀਮ ਕੋਰਟ ਅਸਲ ਵਿਚ ਮੈਨੂੰ ਨੀਚਾ ਦਿਖਾਉਣਾ ਚਾਹੁੰਦਾ ਹੈ। ਨਾਂ ਤਾਂ ਉਸ ਵਿੱਚ ਕਿਸੇ ਪ੍ਰਕਾਰ ਦੀ ਸਮਝ ਹੈ ਤੇ ਨਾ ਹੀ ਹਿੰਮਤ। ਇਹ ਫ਼ੈਸਲਾ ਕਾਨੂੰਨੀ ਤੌਰ ‘ਤੇ ਮੇਰੀ ਬੇਇੱਜ਼ਤੀ ਹੈ ਅਤੇ ਅਮਰੀਕਾ ਲਈ ਸ਼ਰਮਿੰਦਗੀ ਨਾਲ ਭਰਿਆ ਹੈ।
The Supreme Court really let us down. No Wisdom, No Courage!
— Donald J. Trump (@realDonaldTrump) December 12, 2020
ਟਰੰਪ ਦੀ ਰਿਪਬਲਿਕਨ ਪਾਰਟੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਰਜ ਕੀਤੀਆਂ ਗਈਆਂ। ਜਿਨ੍ਹਾਂ ‘ਚ ਦਲੀਲ ਦਿੱਤੀ ਗਈ ਸੀ ਕਿ ਕੋਰਟ ਨੇ ਉਨ੍ਹਾਂ ਦੇ ਸਖ਼ਤ ਮੁਕਾਬਲੇ ਵਾਲੇ ਸੂਬਿਆਂ ਦੇ ਚੋਣ ਨਤੀਜਿਆਂ ਨੂੰ ਪਲਟ ਦੇਣ ਜਿਸ ਵਿੱਚ ਡੈਮੋਕਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਇਡੇਨ ਨੇ ਜਿੱਤ ਦਰਜ ਕੀਤੀ ਹੈ।