ਵਾਸ਼ਿੰਗਟਨ : ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਦਾ ਪ੍ਰਚਾਰ ਜ਼ੋਰਾਂ ‘ਤੇ ਹੈ। ਅਮਰੀਕਾ ਵਿੱਚ ਵਸਦੇ 20 ਲੱਖ ਤੋਂ ਵੱਧ ਭਾਰਤੀ ਮੂਲ ਦੇ ਅਮਰੀਕੀ ਵੋਟਰਾਂ ਨੂੰ ਲੁਭਾਉਣ ਲਈ ਰਾਸ਼ਟਰਪਤੀ ਡੋਲਨਡ ਟਰੰਪ ਲਗਾਤਾਰ ਇਨ੍ਹਾਂ ਦੇ ਉੱਪਰ ਨਜ਼ਰ ਰੱਖੀ ਬੈਠੇ ਹਨ। ਜਿਸ ਤਹਿਤ ਟਰੰਪ ਦੇ ਚੋਣ ਪ੍ਰਚਾਰ ਅਭਿਆਨ ਪ੍ਰਬੰਧਕਾਂ ਨੇ ਇੱਕ ਵੀਡੀਓ ਦੇ ਰੂਪ ਵਿੱਚ ਆਪਣਾ ਪਹਿਲਾ ਸੰਦੇਸ਼ ਜਾਰੀ ਕੀਤਾ ਹੈ। ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣਾਂ ਅਤੇ ਟਰੰਪ ਦੀ ਅਹਿਮਦਾਬਾਦ ‘ਚ ਇਤਿਹਾਸਕ ਸੰਬੋਧਨ ਵਾਲਾ ਕਲਿੱਪ ਵੀ ਇਸ ਵੀਡੀਓ ਸੰਦੇਸ਼ ‘ਚ ਵਰਤਿਆ ਗਿਆ ਹੈ।
ਦਸ ਦਈਏ ਕਿ ਇਸੇ ਸਾਲ ਫਰਵਰੀ ਮਹੀਨੇ ਅਮਰੀਕਾ ਦੇ ਰਾਸ਼ਟਰਪਤੀ ਭਾਰਤ ਯਾਤਰਾ ਤੇ ਆਏ ਸਨ। ਇਸੇ ਦੌਰਾਨ ਟਰੰਪ ਅਤੇ ਮੋਦੀ ਨੇ ਅਹਿਮਦਾਬਾਦ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ ਸੀ।
ਟਰੰਪ ਦੇ ਨਾਲ ਉਨ੍ਹਾਂ ਦੀ ਪਤਨੀ ਮੇਲਾਨੀਆ, ਬੇਟੀ ਇਵਾਂਕਾ ਅਤੇ ਉਨ੍ਹਾਂ ਦੇ ਦਾਮਾਦ ਵੀ ਭਾਰਤ ਯਾਤਰਾ ਤੇ ਆਏ ਸਨ।
America enjoys a great relationship with India and our campaign enjoys great support from Indian Americans! 👍🏻🇺🇸 pic.twitter.com/bkjh6HODev
— Kimberly Guilfoyle (@kimguilfoyle) August 22, 2020
ਇਸ ਲਈ ਹੁਣ ਰਾਸ਼ਟਰਪਤੀ ਟਰੰਪ ਵੱਲੋਂ ਜਾਰੀ ਕੀਤੀ ਗਈ ਵੀਡੀਓ ਕਲਿੱਪ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ ਵੀ ਸ਼ਾਮਲ ਹੈ, ਇਸ ਤੋਂ ਸਾਫ ਜ਼ਾਹਿਰ ਹੈ ਕਿ ਟਰੰਪ ਭਾਰਤੀ ਮੂਲ ਦੇ ਅਮਰੀਕੀਆਂ ਨੂੰ ਲੁਭਾਉਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਚਿਹਰਾ ਵੀ ਵਰਤ ਰਹੇ ਹਨ।