Trump rings Imran-Modi ਜੰਮੂ – ਕਸ਼ਮੀਰ ਤੋਂ ਧਾਰਾ 370 ਹਟਾਣ ਤੋਂ ਬਾਅਦ ਪਾਕਿਸਤਾਨ ਤੇ ਭਾਰਤ ਦੇ ਵਿੱਚ ਤਣਾਅ ਦੇ ਚਲਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨਾਲ ਗੱਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਤੋਂ ਬਾਅਦ ਟਰੰਪ ਨੇ ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਨਾਲ ਗੱਲ ਕਰ ਕੇ ਇੱਕ ਬਾਰ ਫਿਰ ਸਰਹੱਦ ਤੋਂ ਪਾਰ ਅੱਤਵਾਦ ਦਾ ਮੁੱਦਾ ਚੱਕਿਆ।
ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਮੋਦੀ ਤੇ ਟਰੰਪ ਵਿਚਾਲੇ ਲਗਭਗ ਅੱਧਾ ਘੰਟਾ ਫ਼ੋਨ ’ਤੇ ਗੱਲਬਾਤ ਹੋਈ। ਖਬਰਾਂ ਅਨੁਸਾਰ ਦੋਵਾਂ ਆਗੂਆਂ ਦਰਮਿਆਨ ਦੁਵੱਲੇ ਅਤੇ ਖੇਤਰੀ ਮਾਮਲਿਆਂ ਉੱਤੇ ਲੰਮੀ ਗੱਲਬਾਤ ਹੋਈ।
ਟਰੰਪ ਨੇ ਭਾਰਤ ਤੇ ਪਾਕਿ ਦੇ ਪ੍ਰਧਾਨ ਮੰਤਰੀਆਂ ਨੂੰ ਕਸ਼ਮੀਰ ਮਾਮਲੇ ‘ਚ ਖੇਤਰ ‘ਚ ਤਨਾਅ ਘੱਟ ਕਰਨ ਦੀ ਅਪੀਲ ਕੀਤੀ। ਟਰੰਪ ਨੇ ਟਵੀਟ ਕਰ ਕਸ਼ਮੀਰ ਦੀ ਸਥਿਤੀ ਨੂੰ ‘ਗੰਭੀਰ’ ਦੱਸਿਆ। ਟਰੰਪ ਨੇ ਕੱਲ੍ਹ ਪੀਐਮ ਮੋਦੀ ਨਾਲ ਗੱਲ ਕਰਨ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੇ ਭਾਰਤ ਖਿਲਾਫ ਸੰਭਲਕੇ ਬਿਆਨਬਾਜ਼ੀ ਕਰਨ ਨੂੰ ਕਿਹਾ।
Read Also: ਗੂਗਲ ਇਮਰਾਨ ਖਾਨ ਨੂੰ ਦੱਸ ਰਿਹੈ ਭਿਖਾਰੀ, ਭੜਕੇ ਪਾਕਿ ਪ੍ਰਧਾਨ ਮੰਤਰੀ ਨੇ ਭੇਜ ਤਾ ਕਨੂੰਨੀ ਨੋਟਿਸ
ਡੋਨਾਲਡ ਟਰੰਪ ਨੇ ਟਵੀਟ ‘ਚ ਲਿਖਿਆ ਕਿ ਦੋ ਚੰਗੇ ਦੋਸਤਾਂ, ਭਾਰਤ ਦੇ ਪੀਐਮ ਮੋਦੀ ਅਤੇ ਪਾਕਿ ਪੀਐਮ ਇਮਰਾਨ ਨਾਲ ਵਪਾਰਕ, ਰਾਜਨਿਤਿਕ ਸਾਂਝ ਅਤੇ ਸਭ ਤੋਂ ਵੱਧ ਮਹੱਤਪੂਰਨ ਭਾਰਤ ਤੇ ਪਾਕਿ ਦੇ ਕਸ਼ਮੀਰ ‘ਚ ਤਣਾਅ ਨੂੰ ਘੱਟ ਕਰਨ ਬਾਰੇ ਗੱਲ ਕੀਤੀ”। ਉਨ੍ਹਾਂ ਲਿਖੀਆ, “ਗੰਭੀਰ ਸਥਿਤੀ, ਪਰ ਚੰਗੀ ਗੱਲਬਾਤ”।
Spoke to my two good friends, Prime Minister Modi of India, and Prime Minister Khan of Pakistan, regarding Trade, Strategic Partnerships and, most importantly, for India and Pakistan to work towards reducing tensions in Kashmir. A tough situation, but good conversations!
— Donald J. Trump (@realDonaldTrump) August 19, 2019
ਉੱਥੇ ਹੀ ਪੀਐਮ ਮੋਦੀ ਨੇ ਟਰੰਪ ਨਾਲ ਪਾਕਿ ਬਾਰੇ ਗੱਲ ਕੀਤੀ ਤੇ ਕਿਹਾ ਕਿ ਪਾਕਿਸਤਾਨ ਦੀ ਭਾਰਤ ਵਿਰੋਧੀ ਗਤੀਵਿਧੀਆਂ ਕਾਰਨ ਖੇਤਰ ਚ ਸ਼ਾਂਤੀ ਨੂੰ ਖ਼ਤਰਾ ਹੈ, ਭਾਰਤ ਅਜਿਹੀਆਂ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕਰੇਗਾ। ਟਰੰਪ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਜਲਦ ਹੀ ਭਾਰਤ ਦੇ ਵਣਜ ਮੰਤਰੀ ਅਤੇ ਅਮਰੀਕੀ ਪ੍ਰਸ਼ਾਸਨ ਵਿਚਾਲੇ ਗੱਲਬਾਤ ਹੋਵੇਗੀ ਅਤੇ ਦੁਵੱਲੇ ਵਪਾਰ ਨੂੰ ਅੱਗੇ ਵਧਾਉਣਗੇ।
The Prime Minister stated that he appreciated remaining in regular touch with President @realDonaldTrump.
— PMO India (@PMOIndia) August 19, 2019
ਡੋਨਲਡ ਟਰੰਪ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਨਾਂ ਪਾਕਿਸਤਾਨ ਦਾ ਨਾਮ ਲਏ ਕਿਹਾ ਕਿ ਖਿੱਤੇ ਦੇ ਕੁਝ ਨੇਤਾਵਾਂ ਵੱਲੋਂ ਭਾਰਤ ਵਿਰੁੱਧ ਹਿੰਸਾ ਲਈ ਭੜਕਾਉਣਾ ਅਤੇ ਬਿਆਨਬਾਜ਼ੀ ਕਰਨਾ ਸ਼ਾਂਤੀ ਦੇ ਅਨੁਕੂਲ ਨਹੀਂ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੱਤਵਾਦ ਅਤੇ ਹਿੰਸਾ ਮੁਕਤ ਵਾਤਾਵਰਣ ਬਣਾਉਣ ਅਤੇ ਸਰਹੱਦ ਪਾਰ ਤੋਂ ਅੱਤਵਾਦ ਨੂੰ ਰੋਕਣ ਦੀ ਵਿਸ਼ੇਸ਼ਤਾ ਉੱਤੇ ਜ਼ੋਰ ਦਿੱਤਾ।
Trump rings Imran-Modi