ਰਾਸ਼ਟਰਪਤੀ ਟਰੰਪ ਦਾ ਦਾਅਵਾ, ਅਗਲੇ ਕੁਝ ਹਫ਼ਤਿਆਂ ‘ਚ ਆ ਜਾਵੇਗੀ ਕੋਰੋਨਾ ਵੈਕਸੀਨ

TeamGlobalPunjab
1 Min Read

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਇੱਕ ਵੱਡਾ ਦਾਅਵਾ ਕੀਤਾ ਹੈ। ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸਾਰੀ ਦੁਨੀਆਂ ਦੀ ਨਜ਼ਰ ਕੋਰੋਨਾ ਵੈਕਸੀਨ ਤੇ ਟਿਕੀ ਹੋਈ ਹੈ। ਇਸ ਦੌਰਾਨ ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਅਗਲੇ ਕੁਝ ਹਫਤਿਆਂ ‘ਚ ਕੋਰੋਨਾ ਦੀ ਵੈਕਸੀਨ ਆ ਜਾਵੇਗੀ।

ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਘਾਤਕ ਵਾਇਰਸ ਦੇ ਇਲਾਜ ਲਈ ਇੱਕ ਟੀਕਾ ਤਿੰਨ ਜਾਂ ਚਾਰ ਹਫਤਾ ਦੂਰ ਹੋ ਸਕਦਾ ਹੈ। ਇਸ ਨੂੰ ਬਣਾਉਣ ਦੇ ਲਈ ਅਮਰੀਕੀ ਸਿਹਤ ਵਿਭਾਗ ਦੇ ਅਧਿਕਾਰੀ ਪੂਰੀ ਸਾਵਧਾਨੀ ਵਰਤ ਰਹੇ ਹਨ ਅਤੇ ਨਾਲ ਹੀ ਸਮੇਂ ਨੂੰ ਵੀ ਧਿਆਨ ‘ਚ ਰੱਖਿਆ ਹੋਇਆ ਹੈ।

ਫਲੋਰਿਡਾ ਇੱਕ ਸਮਾਗਮ ‘ਚ ਪਹੁੰਚੇ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਸੰਕਟ ਤੋਂ ਬਚਣ ਲਈ ਜਲਦ ਹੀ ਨਿਪਟਾਰਾ ਹੋਵੇਗਾ। ਇਸ ਤੋਂ ਇਲਾਵਾ ਟਰੰਪ ਨੇ ਕਿਹਾ ਕਿ ਤਿੰਨ ਨਵੰਬਰ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਕੋਰੋਨਾ ਵੈਕਸੀਨ ਦਾ ਟੀਕਾ ਵੰਡਣ ਲਈ ਤਿਆਰ ਹੋ ਸਕਦਾ ਹੈ।

Share this Article
Leave a comment