ਟਰੰਪ ਨੇ ਹੁਣ ਇਸ ਦੇਸ਼ ਨੂੰ ਦਿੱਤੀ 200 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਧਮਕੀ

Global Team
2 Min Read

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣ ਇਕ ਹੋਰ ਦੇਸ਼ ਨੂੰ ਭਾਰੀ ਟੈਰਿਫ ਦੀ ਧਮਕੀ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਰਾਂਸ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਫਰਾਂਸੀਸੀ ਵਾਈਨ ਅਤੇ ਸ਼ੈਂਪੇਨ ‘ਤੇ 200 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਇਹ ਫੈਸਲਾ ਫਰਾਂਸ ਵੱਲੋਂ ਪ੍ਰਸਤਾਵਿਤ “ਪੀਸ ਬੋਰਡ” ਵਿੱਚ ਸ਼ਾਮਲ ਹੋਣ ਦੇ ਸੱਦੇ ਨੂੰ ਠੁਕਰਾਏ ਜਾਣ ਤੋਂ ਬਾਅਦ ਆਇਆ ਹੈ।

ਮੀਡੀਆ ਰਿਪੋਰਟਸ ਮੁਤਾਬਿਕ ਅਮਰੀਕੀ ਰਾਸ਼ਟਰਪਤੀ ਨੇ ਫਰਾਂਸ ਨੂੰ ਸਖ਼ਤ ਆਰਥਿਕ ਚੇਤਾਵਨੀ ਦਿੱਤੀ ਹੈ, ਜਿਸ ਵਿੱਚ ਫਰਾਂਸੀਸੀ ਵਾਈਨ ਅਤੇ ਸ਼ੈਂਪੇਨ ‘ਤੇ 200 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਇਹ ਤਿੱਖੀ ਪ੍ਰਤੀਕਿਰਿਆ ਉਦੋਂ ਆਈ ਜਦੋਂ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਟਰੰਪ ਦੇ ਪ੍ਰਸਤਾਵਿਤ ‘ਪੀਸ ਬੋਰਡ’ ਵਿੱਚ ਸ਼ਾਮਲ ਹੋਣ ਦੇ ਸੱਦੇ ਨੂੰ ਠੁਕਰਾ ਦਿੱਤਾ। ਟਰੰਪ ਨੇ ਚੇਤਾਵਨੀ ਦਿੱਤੀ ਕਿ ਜੇਕਰ ਫਰਾਂਸ ਉਨ੍ਹਾਂ ਦੇ ਸ਼ਾਂਤੀ ਪਲਾਨ ਵਿੱਚ ਸ਼ਾਮਲ ਨਹੀਂ ਹੁੰਦਾ ਹੈ, ਤਾਂ ਉਸਨੂੰ ਭਾਰੀ ਵਪਾਰਕ ਟੈਰਿਫਾਂ ਦਾ ਸਾਹਮਣਾ ਕਰਨਾ ਪਵੇਗਾ।

ਟਰੰਪ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ “ਮੈਂ ਉਸਦੀ ਵਾਈਨ ਅਤੇ ਸ਼ੈਂਪੇਨ ‘ਤੇ 200 ਪ੍ਰਤੀਸ਼ਤ ਟੈਰਿਫ ਲਗਾਵਾਂਗਾ, ਅਤੇ ਉਹ ਸ਼ਾਮਲ ਹੋ ਜਾਵੇਗਾ, ਪਰ ਉਸਨੂੰ ਸ਼ਾਮਲ ਹੋਣ ਦੀ ਜ਼ਰੂਰਤ ਨਹੀਂ ਹੈ।” ਅਮਰੀਕਾ ਦੁਆਰਾ ਪ੍ਰਸਤਾਵਿਤ ਬੋਰਡ ਅਸਲ ਵਿੱਚ ਯੁੱਧ ਪ੍ਰਭਾਵਿਤ ਗਾਜ਼ਾ ਦੇ ਪੁਨਰ ਨਿਰਮਾਣ ਦੀ ਨਿਗਰਾਨੀ ਲਈ ਬਣਾਇਆ ਗਿਆ ਸੀ।

ਦੱਸ ਦਈਏ ਕਿ ਅਮਰੀਕਾ ਨੇ ਪਾਕਿਸਤਾਨ, ਵੀਅਤਨਾਮ, ਭਾਰਤ, ਜਾਰਡਨ, ਗ੍ਰੀਸ, ਤੁਰਕੀ, ਮਿਸਰ ਸਮੇਤ ਲਗਭਗ 60 ਦੇਸ਼ਾਂ ਨੂੰ ਇਸ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਭਾਰਤ ਨੇ ਅਜੇ ਤੱਕ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਗਾਜ਼ਾ ‘ਤੇ ਅੰਤਰਰਾਸ਼ਟਰੀ ਸ਼ਾਂਤੀ ਬੋਰਡ ਸਥਾਪਤ ਕਰਨ ਦੇ ਸੱਦੇ ਦਾ ਜਵਾਬ ਨਹੀਂ ਦਿੱਤਾ ਹੈ। ਸੂਤਰਾਂ ਅਨੁਸਾਰ ਇਸ ‘ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ ਅਤੇ ਇਸ ‘ਚ ਸ਼ਾਮਲ ਹੋਣਾ ਹੈ ਜਾਂ ਨਹੀਂ ਇਸ ਬਾਰੇ ਅਗਲੇ ਕੁਝ ਦਿਨਾਂ ਵਿੱਚ ਫੈਸਲਾ ਲਿਆ ਜਾਵੇਗਾ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment