ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੋ ਦਿਨਾਂ ਦੇ ਭਾਰਤੀ ਦੌਰੇ ‘ਤੇ 24 ਫਰਵਰੀ ਨੂੰ ਗੁਜਰਾਤ ਆਉਣ ਵਾਲੇ ਹਨ।
ਉਹ ਆਪਣੇ ਭਾਰਤ ਦੌਰੇ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਲਗ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਜਾਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਟਰੰਪ 24 ਅਤੇ 25 ਫਰਵਰੀ ਨੂੰ ਭਾਰਤ ਦੌਰੇ ਉੱਤੇ ਆ ਰਹੇ ਹਨ ਦੋਵੇਂ ਆਗੂਆਂ ਵਿੱਚ ਹੋਣ ਵਾਲੀ ਇਹ ਮੁਲਾਕਾਤ ਇਸ ਲਈ ਮਹੱਤਵਪੂਰਣ ਹੈ ਕਿਉਂਕਿ ਇਸ ਨਾਲ ਦੋ ਲੋਕਤੰਤਰਿਕ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜਬੂਤੀ ਮਿਲੇਗੀ।
ਰਾਸ਼ਟਰਪਤੀ ਟਰੰਪ ਨੇ ਸ਼ਨੀਵਾਰ ਨੂੰ ਟਵੀਟ ਕਰਦੇ ਹੋਏ ਕਿਹਾ, ਮੈਨੂੰ ਲੱਗਦਾ ਹੈ ਮਾਣ ਦੀ ਗੱਲ ਹੈ ? ਮਾਰਕ ਜ਼ਕਰਬਰਗ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਫੇਸਬੁਕ ‘ਤੇ ਡੋਨਲਡ ਟਰੰਪ ਇੱਕ ਨੰਬਰ ‘ਤੇ ਅਤੇ ਭਾਰਤ ਦੇ ਪ੍ਰਧਾਨਮੰਤਰੀ ਮੋਦੀ ਦੂੱਜੇ ਨੰਬਰ ‘ਤੇ ਹਨ। ਮੈਂ ਦੋ ਹਫ਼ਤਿਆਂ ਵਿੱਚ ਭਾਰਤ ਜਾ ਰਿਹਾ ਹਾਂ ਤੇ ਇਸ ਨੂੰ ਲੈ ਕੇ ਉਤਸ਼ਾਹਿਤ ਹਾਂ।
Great honor, I think? Mark Zuckerberg recently stated that “Donald J. Trump is Number 1 on Facebook. Number 2 is Prime Minister Modi of India.” Actually, I am going to India in two weeks. Looking forward to it!
— Donald J. Trump (@realDonaldTrump) February 14, 2020
ਇਸ ਤੋਂ ਪਹਿਲਾਂ ਪ੍ਰਧਾਨਮੰਤਰੀ ਮੋਦੀ ਨੇ ਬੁੱਧਵਾਰ ਨੂੰ ਟਵੀਟ ਕਰਦੇ ਹੋਏ ਕਿਹਾ ਸੀ ਕਿ ਇਸ ਦੌਰੇ ਨਾਲ ਦੋਵੇਂ ਦੇਸ਼ਾਂ ਦੀ ਦੋਸਤੀ ਹੋਰ ਮਜਬੂਤ ਹੋਵੇਗੀ। ਉਨ੍ਹਾਂ ਨੇ ਕਿਹਾ ਸੀ, ਮੈਨੂੰ ਬਹੁਤ ਖੁਸ਼ੀ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਮੇਲਾਨਿਆ ਟਰੰਪ ਭਾਰਤ ਦੌਰੇ ‘ਤੇ ਆ ਰਹੇ ਹਨ। ਭਾਰਤ ਆਪਣੇ ਸਨਮਾਨਿਤ ਮਹਿਮਾਨਾਂ ਦਾ ਸ਼ਾਨਦਾਰ ਸਵਾਗਤ ਕਰੇਗਾ। ਇਹ ਬਹੁਤ ਵਿਸ਼ੇਸ਼ ਦੌਰਾ ਹੈ ਅਤੇ ਇਹ ਭਾਰਤ-ਅਮਰੀਕਾ ਦੀ ਦੋਸਤੀ ਨੂੰ ਹੋਰ ਮਜਬੂਤ ਕਰਨ ਵਿੱਚ ਲੰਮਾ ਸਫਰ ਤੈਅ ਕਰੇਗਾ।
Thank you @narendramodi for the kind invitation. Looking forward to visiting Ahmedabad & New Dehli later this month. @POTUS & I are excited for the trip & to celebrate the close ties between the #USA & #India. https://t.co/49LzQPiVLf
— Melania Trump (@FLOTUS) February 12, 2020
ਉਥੇ ਹੀ ਮੇਲਾਨਿਆ ਟਰੰਪ ਨੇ ਭਾਰਤ ਆਉਣ ਦਾ ਸੱਦਾ ਦੇਣ ਲਈ ਪ੍ਰਧਾਨਮੰਤਰੀ ਮੋਦੀ ਦਾ ਧੰਨਵਾਦ ਕੀਤਾ ਸੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਸੀ ਮੈਂ ਅਤੇ ਟਰੰਪ ਅਹਿਮਦਾਬਾਦ ਅਤੇ ਨਵੀਂ ਦਿੱਲੀ ਦੀ ਯਾਤਰਾ ਨੂੰ ਲੈ ਕੇ ਉਤਸ਼ਾਹਿਤ ਹਾਂ। ਮੈਂ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਨੂੰ ਲੈ ਕੇ ਵੀ ਉਤਸ਼ਾਹਿਤ ਹਾਂ। ਦੋਵੇਂ ਦੇਸ਼ਾਂ ਵਿੱਚ ਨਜ਼ਦੀਕ ਸਬੰਧਾਂ ਦਾ ਜਸ਼ਨ ਮਨਾਉਣ ਨੂੰ ਲੈ ਕੇ ਮੈਂ ਅਤੇ ਟਰੰਪ ਦੋਵੇਂ ਹੀ ਉਤਸੁਕ ਹਾਂ।