ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਤੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਉਹ ਦੇਸ਼ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਦੇ ਸਹੁੰ ਚੁੱਕ ਸਮਾਰੋਹ ‘ਚ ਸ਼ਾਮਲ ਨਹੀਂ ਹੋਣਗੇ। ਜੋਅ ਬਾਇਡਨ 20 ਜਨਵਰੀ ਨੂੰ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਦੀ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਹੁਦੇ ਵੀ ਸਹੁੰ ਚੁੱਕਣਗੇ।
ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ ਚੋਣ ਨਤੀਜਿਆਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਟਰੰਪ ਨੇ ਇਲਜ਼ਾਮ ਲਗਾਇਆ ਹੈ ਕਿ ਚੋਣ ‘ਚ ਗੜਬੜ ਹੋਈ ਸੀ ਤੇ ਇਹੀ ਕਾਰਨ ਹੈ ਕਿ ਬਾਇਡਨ ਜਿੱਤ ਗਿਆ।
ਇਸ ਤੋਂ ਇਲਾਵਾ ਟਰੰਪ ਨੇ ਬੀਤੇ ਬੁੱਧਵਾਰ ਨੂੰ ਟਵੀਟ ਕੀਤਾ ਸੀ ਕਿ ਉਹ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਸਵੀਕਾਰ ਨਹੀਂ ਕਰਦਾ ਹੈ। ਉਸ ਨੇ ਆਪਣੇ ਸਮਰਥਕਾਂ ਨੂੰ ਅਮਰੀਕੀ ਸੰਸਦ ਕੈਪੀਟਲ ਹਿੱਲ ‘ਚ ਇਕੱਠੇ ਹੋਣ ਲਈ ਵਿਰੋਧ ਪ੍ਰਦਰਸ਼ਨ ਕਰਨ ਲਈ ਕਿਹਾ। ਇਸ ਸਮੇਂ ਟਰੰਪ ਦੇ ਸਮਰਥਕ ਸੰਸਦ ਕੰਪਲੈਕਸ ਵਿੱਚ ਦਾਖਲ ਹੋ ਗਏ ਤੇ ਖੂਬ ਗੁੰਡਾਗਰਦੀ ਕੀਤੀ ਅਤੇ ਪਵਿੱਤਰ ਅਦਾਰੇ ਵਿੱਚ ਭੰਨ-ਤੋੜ ਕੀਤੀ। ਇਸ ਘਟਨਾ ਦੀ ਵਿਸ਼ਵ ਪੱਧਰ ‘ਤੇ ਆਲੋਚਨਾ ਹੋ ਰਹੀ ਹੈ।