ਵਾਸ਼ਿੰਗਟਨ : ਜੋਨਸ ਹੌਪਕਿੰਸ ਯੂਨੀਵਰਸਿਟੀ ਦੁਆਰਾ ਸ਼ਨੀਵਾਰ ਦੀ ਰਾਤ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਗਲੋਬਲ ਮਹਾਂਮਾਰੀ ਨਾਲ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ ਹੈ । ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 2 ਹਜਾਰ 4 ਸੌ 94 ਵਿਅਕਤੀਆਂ ਨੇ ਦਮ ਤੋੜ ਦਿੱਤਾ ਹੈ।
We have now Tested more than 5 Million People. That is more than any other country in the World, and even more than all major countries combined!
— Donald J. Trump (@realDonaldTrump) April 25, 2020
ਦਸ ਦੇਈਏ ਕਿ ਇਥੇ ਕੁੱਲ ਕੇਸਾਂ ਦੀ ਗਿਣਤੀ 9 ਲਖ 36ਹਜਾਰ 6ਸੌ 16 ਹੋ ਗਈ ਹੈ ਜਦੋਂ ਕਿ ਦੇਸ਼ ਵਿੱਚ ਕੁੱਲ ਮਿਲਾ ਕੇ 53,511 ਮੌਤਾਂ ਹੋਈਆਂ ਹਨ। ਸੈਕਟਰੀ ਸਟੇਟ ਮਾਈਕ ਪੋਂਪੀਓ ਨੇ ਕਿਹਾ ਹੈ ਕਿ “ਪੂਰੀ ਗਲੋਬਲ ਆਰਥਿਕ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਗਿਆ ਹੈ” ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਨੇ 5 ਮਿਲੀਅਨ ਤੋਂ ਵੱਧ ਲੋਕਾਂ ਦਾ ਪ੍ਰੀਖਣ ਕੀਤਾ ਸੀ, ਜੋ ਕਿ ਵਿਸ਼ਵ ਦੇ ਕਿਸੇ ਵੀ ਦੇਸ਼ ਨਾਲੋਂ ਵਧੇਰੇ ਹੈ, ਅਤੇ ਸਾਰੇ ਵੱਡੇ ਦੇਸ਼ਾਂ ਦੇ ਸਾਂਝੇ ਦੇਸ਼ਾਂ ਨਾਲੋਂ ਵੀ ਵੱਧ ਹੈ।