ਤੁਰਕੀ ‘ਚ ਵੱਡਾ ਜਹਾਜ਼ ਹਾਦਸਾ! F-16 ਫਾਈਟਰ ਜੈੱਟ ਕ੍ਰੈਸ਼, ਪਾਇਲਟ ਦੀ ਮੌਤ

Global Team
3 Min Read

ਅੰਕਾਰਾ: ਤੁਰਕੀ ਵਿੱਚ ਇੱਕ ਐਫ-16 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ‘ਚ ਪਾਇਲਟ ਦੀ ਮੌਤ ਹੋ ਗਈ। ਤੁਰਕੀ ਦੇ ਰੱਖਿਆ ਮੰਤਰਾਲੇ ਨੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਪੁਸ਼ਟੀ ਕੀਤੀ ਹੈ। ਇਹ ਫਾਈਟਰ ਜੈੱਟ ਬਾਲੀਕੇਸਿਰ ਸਥਿਤ 9ਵੀਂ ਮੇਨ ਜੈੱਟ ਬੇਸ ਕਮਾਂਡ ਨਾਲ ਸਬੰਧਤ ਸੀ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ। ਜਹਾਜ਼ ਉਡਾਣ ਭਰਨ ਦੇ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ ਸੀ। ਜਹਾਜ਼ ਨੇ ਮੰਗਲਵਾਰ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਲਗਭਗ 00:50 ਵਜੇ ਉਡਾਣ ਭਰੀ ਅਤੇ ਰਾਤ ਕਰੀਬ ਇੱਕ ਵਜੇ (ਸਥਾਨਕ ਸਮੇਂ ਅਨੁਸਾਰ) ਹਾਦਸਾਗ੍ਰਸਤ ਹੋ ਗਿਆ, ਜਦੋਂ ਇਹ ਉਡਾਣ ‘ਤੇ ਸੀ।

ਤੁਰਕੀ ਦੇ ਰੱਖਿਆ ਮੰਤਰਾਲੇ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਜਹਾਜ਼ ਨਾਲ ਰੇਡੀਓ ਸੰਪਰਕ ਅਤੇ ਟਰੈਕਿੰਗ ਜਾਣਕਾਰੀ 00:56 ਵਜੇ ਹੀ ਟੁੱਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਕਈ ਐਂਬੂਲੈਂਸਾਂ ਅਤੇ ਪੁਲਿਸ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਤੁਰੰਤ ਖੋਜ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਰੱਖਿਆ ਮੰਤਰਾਲੇ ਨੇ ਅੱਗੇ ਕਿਹਾ ਕਿ ਜਹਾਜ਼ ਦਾ ਮਲਬਾ ਬਰਾਮਦ ਕਰ ਲਿਆ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਕਮਿਸ਼ਨ ਬਣਾਇਆ ਗਿਆ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਾਰਨਾਂ ਦਾ ਪਤਾ ਲੱਗੇਗਾ।

ਇਸ ਸੰਬੰਧੀ ਬਾਲੀਕੇਸਿਰ ਦੇ ਗਵਰਨਰ ਇਸਮਾਈਲ ਉਸਤਾਓਗਲੂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਤੇ ਕਿਹਾ ਕਿ “ਬਾਲੀਕੇਸਿਰ 9ਵੇਂ ਮੇਨ ਜੈੱਟ ਬੇਸ ਕਮਾਂਡ ਦੇ ਸਕੁਐਡਰਨ ਨਾਲ ਸਬੰਧਤ ਇੱਕ F-16 ਜਹਾਜ਼ ਇੱਕ ਮਿਸ਼ਨ ਦੌਰਾਨ ਹਾਦਸਾਗ੍ਰਸਤ ਹੋ ਗਿਆ ਅਤੇ ਸਾਡੇ ਇੱਕ ਪਾਇਲਟ ਦੀ ਮੌਤ ਹੋ ਗਈ। ”

ਇਹ ਘਟਨਾ ਤੁਰਕੀ ਹਵਾਈ ਸੈਨਾ ਲਈ ਇੱਕ ਵੱਡਾ ਝਟਕਾ ਹੈ, ਕਿਉਂਕਿ F-16 ਜਹਾਜ਼ ਤੁਰਕੀ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸੁਰੱਖਿਆ ਬਲ, ਫਾਇਰਫਾਈਟਰ ਅਤੇ ਮੈਡੀਕਲ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਮਲਬਾ ਇਸਤਾਂਬੁਲ-ਇਜ਼ਮੀਰ ਹਾਈਵੇਅ ਦੇ ਨੇੜੇ ਕਰੇਸੀ ਖੇਤਰ ਵਿੱਚ ਖਿੰਡਿਆ ਹੋਇਆ ਸੀ। ਤੁਰਕੀ ਦੇ ਰਾਸ਼ਟਰਪਤੀ, ਰੱਖਿਆ ਮੰਤਰੀ ਅਤੇ ਹੋਰ ਅਧਿਕਾਰੀਆਂ ਨੇ ਮ੍ਰਿਤਕ ਪਾਇਲਟ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment