ਮੁੰਬਈ: Naagin 3 ਫੇਮ ਅਦਾਕਾਰ ਪਰਲ ਵੀ ਪੁਰੀ ਨੂੰ ਪੁਲਿਸ ਨੇ ਇੱਕ ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਲੜਕੀ ਅਤੇ ਉਸ ਦੇ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਅਦਾਕਾਰ ਸਣੇ 6 ਹੋਰ ਲੋਕਾਂ ਨੂੰ ਸ਼ੁੱਕਰਵਾਰ ਦੀ ਦੇਰ ਰਾਤ ਗ੍ਰਿਫਤਾਰ ਕੀਤਾ ਗਿਆ ਸੀ। ਰਿਪੋਰਟਾਂ ਮੁਤਾਬਕ ਅਦਾਕਾਰ ਨੂੰ ਇਸ ਮਾਮਲੇ ‘ਚ 14 ਦਿਨ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਬੀਤੀ ਰਾਤ ਉਹ ਪੁਲਿਸ ਹਿਰਾਸਤ ‘ਚ ਸਨ ਅਤੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਅਦਾਲਤ ਲਿਜਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ, ਅਦਾਕਾਰ ਖਿਲਾਫ ਪੋਕਸੋ ਐਕਟ ਤਹਿਤ ਕਾਰਵਾਈ ਕੀਤੀ ਗਈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ, ‘ਇਹ ਘਟਨਾ ਪੁਰਾਣੀ ਹੈ ਪਰ 17 ਸਾਲ ਦੀ ਲੜਕੀ ਨੇ ਆਪਣੀ ਮਾਂ ਦੇ ਨਾਲ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਸੀ। ਪੀੜਤਾ ਦੇ ਇਲਜ਼ਾਮ ਦੇ ਆਧਾਰ ‘ਤੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।’
ਅਦਾਕਾਰ ਬਹੁਤ ਸਾਰੇ ਟੀਵੀ ਸੀਰੀਅਲ ਜਿਵੇਂ ਕਿ ਬੇਪਨਾਹ ਪਿਆਰ, ਬ੍ਰਹਮਾਰਕਸ਼ਸ 2 ਅਤੇ ਨਾਗਿਨ 3 ਵਿਚ ਨਜ਼ਰ ਆ ਚੁੱਕੇ ਹਨ। ਉਨ੍ਹਾਂ ਨੇ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ 2013 ਵਿੱਚ ਕੀਤੀ ਸੀ।