ਨਿਊਜ਼ ਡੈਸਕ: ਪੰਜਾਬ ਅਤੇ ਵਿਦੇਸ਼ਾਂ ਵਿੱਚ ਪੰਜਾਬੀਅਤ ਦੀ ਪਹਿਚਾਣ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਜਦੋਂ ਇਹ ਅਕਾਊਂਟ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ‘ਤੇ ਇੱਕ ਨੋਟਿਸ ਆਇਆ ਜਿਸ ਵਿੱਚ ਲਿਖਿਆ ਗਿਆ ਸੀ ਕਿ ਕਾਨੂੰਨੀ ਨੋਟਿਸ ਕਰਕੇ ਇਸ ਅਕਾਊਂਟ ਨੂੰ ਰੋਕ ਦਿੱਤਾ ਗਿਆ ਹੈ। ਹਾਲਾਂਕਿ ਇਸ ਦੇ ਸਪੱਸ਼ਟ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਵੇਲੇ ਜੂਨ 2021 ਵਿੱਚ ਵੀ ਜੈਜ਼ੀ ਬੀ ਦੇ ਟਵਿੱਟਰ ਅਕਾਊਂਟ ‘ਤੇ ਰੋਕ ਲਾ ਦਿੱਤੀ ਗਈ ਸੀ। ਹੁਣ ਇੱਕ ਵਾਰ ਫਿਰ ਤੋਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੇ ਬਾਰੇ ਅਜੇ ਤੱਕ ਜੈਜ਼ੀ ਬੀ ਦਾ ਕੋਈ ਵੀ ਪ੍ਰਤੀਕਰਮ ਸਾਹਮਣੇ ਨਹੀਂ ਆਇਆ ਹੈ।